3 ਅਪ੍ਰੈਲ 2025: ਪੰਜਾਬ ਸਰਕਾਰ (punjab sarkar) ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਜਿੱਥੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਡਰੱਗ ਵਿਭਾਗ ਨੇ ਵੀ ਮੈਡੀਕਲ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਮੁਹਿੰਮ ਵਿੱਢੀ ਹੋਈ ਹੈ। ਇਸੇ ਤਹਿਤ ਬੀਤੇ ਦਿਨ ਢਕੋਲੀ ਥਾਣੇ ਦੇ ਐਸ.ਐਚ.ਓ ਡੀ.ਐਸ.ਪੀ. ਪ੍ਰੀਤਕੰਵਲ ਸਿੰਘ ਅਤੇ ਡਰੱਗ ਇੰਸਪੈਕਟਰ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਨੇ ਪੁਲੀਸ ਦੇ ਨਾਲ ਜ਼ੀਰਕਪੁਰ ਸ਼ਹਿਰ ਦੇ ਢਕੋਲੀ ਇਲਾਕੇ ਵਿੱਚ ਮੈਡੀਕਲ ਸਟੋਰਾਂ (medical store) ਅਤੇ ਕਲੀਨਿਕਾਂ ’ਤੇ ਛਾਪੇਮਾਰੀ ਕਰਕੇ ਉਨ੍ਹਾਂ ਦਾ ਨਿਰੀਖਣ ਕੀਤਾ ਅਤੇ ਸੰਚਾਲਕਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ।
ਜਾਣਕਾਰੀ ਦਿੰਦਿਆਂ ਡੀਐਸਪੀ ਪ੍ਰੀਤਕਵਾਲ ਸਿੰਘ ਅਤੇ ਡਰੱਗ ਇੰਸਪੈਕਟਰ (drug inspector jaikar) ਜੈਜੈਕਾਰ ਸਿੰਘ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਸ਼ਹਿਰ ਦੇ ਵੱਖ-ਵੱਖ ਮੈਡੀਕਲ ਸਟੋਰਾਂ ਅਤੇ ਕਲੀਨਿਕਾਂ ਦੀ ਜਾਂਚ ਕੀਤੀ ਗਈ। ਹਾਲਾਂਕਿ ਕਿਸੇ ਵੀ ਮੈਡੀਕਲ ਸਟੋਰ ਜਾਂ ਕਲੀਨਿਕ ਵਿੱਚੋਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਅਤੇ ਨਾ ਹੀ ਕੋਈ ਦਵਾਈ ਬਰਾਮਦ ਹੋਈ ਹੈ। ਐਸਐਚਓ ਢਕੌਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਐਸਐਸਪੀ ਮੁਹਾਲੀ ਦੀ ਦੇਖ-ਰੇਖ ਹੇਠ ਜ਼ਿਲ੍ਹੇ ਵਿੱਚ 3-ਪੱਖੀ ਰਣਨੀਤੀ ਇਨਫੋਰਸਮੈਂਟ, ਨਸ਼ਾ ਛੁਡਾਊ ਅਤੇ ਰੋਕਥਾਮ (ਈਡੀਪੀ) ਲਾਗੂ ਕੀਤੀ ਹੈ।
Read More: ਸੂਬੇ ਭਰ ‘ਚ ਵੱਡੇ ਪੱਧਰ ‘ਤੇ ਕੀਤੀ ਗਈ ਛਾਪੇਮਾਰੀ