Bikramjit Singh Majithia

Drug Racket Case: ਵਿਸ਼ੇਸ਼ ਜਾਂਚ ਟੀਮ ਨੇ ਬਿਕਰਮਜੀਤ ਸਿੰਘ ਮਜੀਠੀਆ ਨੂੰ ਮੁੜ ਕੀਤਾ ਤਲਬ

ਚੰਡੀਗੜ੍ਹ, 11 ਮਾਰਚ 2025: ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ‘ਚ ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ (Bikramjit Singh Majithia) ਨੂੰ ਵਿਸ਼ੇਸ਼ ਜਾਂਚ ਟੀਮ ਨੇ ਮੁੜ ਸੰਮਨ ਭੇਜਿਆ ਹੈ। ਹਾਲ ਹੀ ‘ਚ ਹੋਈ ਇੱਕ ਸੁਣਵਾਈ ‘ਚ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ 17 ਮਾਰਚ ਨੂੰ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਦੇ ਬੈਂਚ ਨੇ 4 ਮਾਰਚ (ਮੰਗਲਵਾਰ) ਨੂੰ ਕੀਤੀ।

ਮਿਲੀ ਜਾਣਕਾਰੀ ਮੁਤਾਬਕ ਬਿਕਰਮ ਮਜੀਠੀਆ (Bikramjit Singh Majithia) ਲੰਬੇ ਸਮੇਂ ਤੋਂ ਡਰੱਗ ਨਾਲ ਸਬੰਧਤ ਇੱਕ ਮਾਮਲੇ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ‘ਤੇ ਡਰੱਗ ਤਸਕਰੀ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਦੋਸ਼ ਹੈ। ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਜਾ ਰਹੀ ਹੈ।

ਪੰਜਾਬ ‘ਚ ਸੱਤਾ ‘ਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਇਸ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ ਨੂੰ ਬਦਲ ਦਿੱਤਾ ਸੀ। ਨਵੀਂ ਟੀਮ ਆਈਜੀ ਗੁਰਸ਼ਰਨ ਸਿੰਘ ਸੰਧੂ ਦੀ ਨਿਗਰਾਨੀ ਹੇਠ ਕੰਮ ਕਰ ਰਹੀ ਹੈ। ਇਸ ਐਸਆਈਟੀ ਦੇ ਮੁਖੀ ਆਈਪੀਐਸ ਅਧਿਕਾਰੀ ਐਸ. ਰਾਹੁਲ ਨੂੰ ਬਣਾਇਆ ਗਿਆ । ਇਸ ਟੀਮ ‘ਚ ਏਆਈਜੀ ਰਣਜੀਤ ਸਿੰਘ ਢਿੱਲੋਂ, ਡੀਐਸਪੀ ਰਘੁਵੀਰ ਸਿੰਘ ਅਤੇ ਡੀਐਸਪੀ ਅਮਰਪ੍ਰੀਤ ਸਿੰਘ ਸ਼ਾਮਲ ਹਨ।

Read More: ਅਕਾਲੀ ਦਲ ਦਾ ਗਠਜੋੜ ਬਸਪਾ ਨਾਲ ਹੈ, ਬੈਠਕ ‘ਚ ਵਿਚਾਰੇ ਪੰਜਾਬ ਦੇ ਮੁੱਦੇ: ਬਿਕਰਮਜੀਤ ਮਜੀਠੀਆ

Scroll to Top