July 5, 2024 1:56 am
Ludhiana Police Commissioner

ਨਸ਼ਾ ਵੇਚਣ ਵਾਲਿਆਂ ਦੀ ਖੈਰ ਨਹੀ, ਲੁਧਿਆਣਾ ਪੁਲਿਸ ਕਮਿਸ਼ਨਰ ਨੇ ਦਿੱਤੀ ਵੱਡੀ ਚਿਤਾਵਨੀ

ਲੁਧਿਆਣਾ 02 ਨਵੰਬਰ 2022: ਪੰਜਾਬ ਪੁਲਿਸ ਵਲੋਂ ਨਸ਼ੇ ਦੀ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਜਾਂਦੀ ਹੈ | ਪੰਜਾਬ ਪੁਲਿਸ (Punjab Police) ਵਲੋਂ ਸੂਬੇ ਦੇ ਵੱਖ-ਵੱਖ ਥਾਵਾਂ ‘ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ. ਪਰ ਫੇਰ ਵੀ ਕੀਤੇ ਨਾ ਕੀਤੇ ਨਸ਼ਾ ਰੁਕਣ ਦਾ ਨਾਂ ਨਹੀਂ ਲੈ ਰਿਹਾ | ਇਸ ਤਹਿਤ ਲੁਧਿਆਣਾ ਦੇ ਸਥਾਨਕ ਬਚਤ ਭਵਨ ‘ਚ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਬੈਠਕ ਕਰ ਪੱਤਰਕਾਰ ਵਾਰਤਾ ਕੀਤੀ ਗਈ |

ਇਸ ਦੌਰਾਨ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਅਤੇ ਡੀਸੀ ਸੁਰਭੀ ਮਲਿਕ ਨੇ ਜਿੱਥੇ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਸਬੰਧੀ ਜਾਣਕਾਰੀ ਦਿੱਤੀ ਤਾਂ ਉਥੇ ਹੀ ਕਿਹਾ ਕਿ ਹੁਣ ਨਸ਼ਾ ਤਸਕਰਾਂ ਖ਼ਿਲਾਫ਼ ਟੀਮਾਂ ਦਾ ਗਠਨ ਕਰ ਸਖ਼ਤ ਕਾਰਵਾਈ ਕਰਨ ਦਾ ਦਾਅਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਐੱਨਜੀਓ ਅਤੇ ਲੋਕਾਂ ਦੇ ਸਹਿਯੋਗ ਦੇ ਨਾਲ ਨਸ਼ਾ ਤਸਕਰਾਂ ਨੂੰ ਫੜਿਆ ਜਾਵੇਗਾ |

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ (Ludhiana Police Commissioner) ਕੌਸਤੁਭ ਸ਼ਰਮਾ ਅਤੇ ਡੀਸੀ ਸੁਰਭੀ ਮਲਿਕ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਨਸ਼ਿਆਂ ਖ਼ਿਲਾਫ਼ ਐੱਨਜੀਓ ਅਤੇ ਲੋਕਾਂ ਦਾ ਸਹਾਰਾ ਲੈ ਕੇ ਦਬੋਚਿਆ ਜਾਵੇਗਾ | ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਲਾਕੇ ‘ਚ ਕੋਈ ਵੀ ਨਸ਼ਾ ਵੇਚਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੇ ਤਾਂ ਕਿ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ |