July 2, 2024 5:32 pm
Bikram Majithia

ਨਸ਼ਾ ਤਸਕਰੀ ਮਾਮਲਾ: SIT ਨੇ ਬਿਕਰਮ ਮਜੀਠੀਆ ਦੇ ਚਾਰ ਕਰੀਬੀਆਂ ਨੂੰ ਪੁੱਛਗਿੱਛ ਲਈ ਕੀਤਾ ਤਲਬ

ਚੰਡੀਗੜ੍ਹ, 29 ਜਨਵਰੀ 2024: ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਦੇ ਕਰੀਬੀ ਚਾਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਨ੍ਹਾਂ ਵਿੱਚ ਉਨ੍ਹਾਂ ਜਣਿਆਂ ਦੇ ਨਾਂ ਵੀ ਸ਼ਾਮਲ ਹਨ ਜੋ ਮਜੀਠੀਆ ਦੇ ਸਾਬਕਾ ਪੀਏ ਅਤੇ ਓਐਸਡੀ ਸਨ। ਇਨ੍ਹਾਂ ਵਿਅਕਤੀਆਂ ਵਿੱਚ ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਕਰਤਾਰ ਸਿੰਘ, ਤਲਬੀਰ ਸਿੰਘ ਗਿੱਲ ਅਤੇ ਬੁੱਧ ਰਾਮ ਦੇ ਨਾਂ ਸ਼ਾਮਲ ਹਨ। ਇਨ੍ਹਾਂ ਨੂੰ 2 ਫਰਵਰੀ ਨੂੰ ਬਿਆਨ ਦੇਣ ਲਈ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਐਸਆਈਟੀ ਨੇ ਮਜੀਠੀਆ ਤੋਂ ਪੁੱਛਗਿੱਛ ਕੀਤੀ ਸੀ। ਮਜੀਠੀਆ ਤੋਂ ਮਾਮਲੇ ਨਾਲ ਸਬੰਧਤ ਰਿਕਾਰਡ ਵੀ ਤਲਬ ਕੀਤਾ ਗਿਆ।

ਬਿਕਰਮ ਮਜੀਠੀਆ (Bikram Majithia)  ਮਾਮਲੇ ‘ਚ ਪੁਲਿਸ ਵੱਲੋਂ ਨਵੀਂ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਹੁਣ ਐਸਆਈਟੀ ਦੀ ਜ਼ਿੰਮੇਵਾਰੀ ਪਟਿਆਲਾ ਰੇਂਜ ਦੇ ਡੀਆਈਜੀ ਐਚਐਸ ਭੁੱਲਰ ਨੂੰ ਦਿੱਤੀ ਗਈ ਹੈ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਸੀ।