Amritsar Police

ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, ਹੈਰੋਇਨ ਤੇ 3.95 ਲੱਖ ਰੁਪਏ ਦੀ ਡਰੱਗ ਮਨੀ ਸਣੇ 3 ਗ੍ਰਿਫਤਾਰ

ਅੰਮ੍ਰਿਤਸਰ/ਚੰਡੀਗੜ੍ਹ, 09 ਅਕਤੂਬਰ 2024: ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ ਵਿੱਢੀ ਮੁਹਿੰਮ ਨੂੰ ਇਕ ਹੋਰ ਕਾਮਯਾਬੀ ਹਾਸਲ ਹੋਈ ਹੈ | ਅੰਮ੍ਰਿਤਸਰ ਪੁਲਿਸ (Amritsar Police) ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 5 ਕਿੱਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ |

ਪੰਜਾਬ ਪੁਲਿਸ ਮੁਤਾਬਕ ਫੜੇ ਗਏ ਮੁਲਜਮਾਂ ਦੋ ਪਛਾਣ ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਪਿੰਡ ਰੋੜਾਂਵਾਲੀ (ਅੰਮ੍ਰਿਤਸਰ) ਅਤੇ ਜੋਤਾ ਸਿੰਘ ਵਾਸੀ ਪਿੰਡ ਚੜਤੇਵਾਲੀ (ਅੰਮ੍ਰਿਤਸਰ) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਦੇ ਮੁਤਾਬਕ ਮੁੱਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਜੋਤਾ ਸਿੰਘ ਅਤੇ ਹਰਪ੍ਰੀਤ ਸਿੰਘ ਹੈਪੀ ਪਾਕਿਸਤਾਨ ਅਧਾਰਿਤ ਨਸ਼ਾ ਤਸਕਰਾਂ ਤੋਂ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਦੀ ਸਪਲਾਈ ਕਰਦੇ ਹਨ ਅਤੇ ਸਿੱਧੇ ਤੌਰ ‘ਤੇ ਉਨ੍ਹਾਂ ਦੇ ਸੰਪਰਕ ‘ਚ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਮੁਲਜਮਾਂ ਖਿਲਾਫ਼ ਮਾਮਲੇ ‘ਚ ਤਕਨੀਕੀ ਢੰਗ ਨਾਲ ਜਾਂਚ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ | ਇਸਦੇ ਨਾਲ ਹੀ ਪੁਲਿਸ ਇਨ੍ਹਾਂ ਮੁਲਜਮਾਂ ਦੇ ਅਗਲੇ-ਪਿਛਲੇ ਸੰਬੰਧਾਂ ਦਿਨ ਜਾਂਚ ਕਰ ਰਹੀ ਹੈ |

Read More: ਹਰਿਆਣਾ ‘ਚ ਗਠਜੋੜ ਲਈ ਕਾਂਗਰਸ ਨੇ ਸਾਡੇ ਫੋਨ ਤੱਕ ਚੁੱਕਣੇ ਬੰਦ ਕਰ ਦਿੱਤੇ: ਸੰਜੇ ਸਿੰਘ

ਇਸ ਕਾਰਵਾਈ ਨੂੰ ਲੈ ਕੇ ਅੰਮ੍ਰਿਤਸਰ (Amritsar Police) ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਥਾਣਾ ਛੇਹਰਟਾ ਦੀਆਂ ਪੁਲਿਸ ਟੀਮਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀਆਂ ਵੱਲੋਂ ਸਰਹੱਦ ਪਾਰ ਤੋਂ ਡਰੋਨ ਰਾਹੀਂ ਸੁੱਟੀ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਪ੍ਰਾਪਤ ਕੀਤੀ ਗਈ ਹੈ | ਉਕਤ ਮੁਲਜਮਾਂ ਨੇ ਇਸ ਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਨੂੰ ਨਿਊ ਅਜਨਾਲਾ ਕਲੋਨੀ ਸਥਿਤ ਆਪਣੇ ਘਰ ‘ਚ ਛੁਪਾ ਕੇ ਰੱਖਿਆ ਹੈ |

ਇਸ ਸੰਬੰਧੀ ਸੂਚਨਾ ਮਿਲਣ ‘ਤੇ ਡੀਸੀਪੀ ਸਿਟੀ ਅੰਮ੍ਰਿਤਸਰ ਅਭਿਮਨਿਊ ਰਾਣਾ ਅਤੇ ਏਸੀਪੀ ਵੈਸਟ ਸ਼ਿਵਦਰਸ਼ਨ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਉਕਤ ਮੁਲਜ਼ਮਾਂ ਨੂੰ ਨਿਊ ਅਜਨਾਲਾ ਕਲੋਨੀ ‘ਚ ਸਥਿਤ ਘਰ ‘ਚੋਂ ਕਾਬੂ ਕਰ ਲਿਆ | ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਹੈਰੋਇਨ ਅਤੇ ਡਰੱਗ ਮਨੀ ਦੇ ਨਾਲ-ਨਾਲ ਮਾਰੂਤੀ ਸਵਿਫਟ ਕਾਰ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ | ਪੁਲਿਸ ਮੁਤਾਬਕ ਉਕਤ ਮੁਲਜ਼ਮ ਇਸ ਘਰ ਦੀ ਵਰਤੋਂ ਲੁਕਣ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਕਰਦੇ ਸਨ | ਪੁਲਿਸ ਨੇ ਇਨ੍ਹਾਂ ਮੁਲਜਮਾਂ ਖ਼ਿਲਾਫ ਐਫ.ਆਈ.ਆਰ ਨੰਬਰ 183, ਤਾਰੀਖ਼ 08/10/2024 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ ਅਧੀਨ ਥਾਣਾ ਛੇਹਰਟਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਹੈ।

Scroll to Top