July 7, 2024 6:42 am
CIA Amritsar

CIA ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਦੋ ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ, 11 ਜੂਨ 2024: ਸੀ.ਆਈ.ਏ ਅੰਮ੍ਰਿਤਸਰ (CIA Amritsar) ਨੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਸਮੱਗਲਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.-ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਖੁਫੀਆ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 7.5 ਕਿੱਲੋ ਹੈਰੋਇਨ, 16 ਜਿੰਦਾ ਕਾਰਤੂਸ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

ਪੁਲਿਸ (CIA Amritsar) ਮੁਤਾਬਕ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਤੋਂ ਡਰੱਗ ਲਿਆਉਣ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਐਸਐਸਓਸੀ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਸਬੰਧਾਂ ਦੀ ਜਾਂਚ ਚੱਲ ਰਹੀ ਹੈ।