ਚੰਡੀਗੜ, 22 ਮਾਰਚ 2025: ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਪੰਜਾਬ ‘ਚ ਵੱਧ ਰਹੇ ਨਸ਼ਿਆਂ (drugs) ਦੇ ਰੁਝਾਨ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਸੂਬਾ ਸਰਕਾਰ ਨੂੰ ਝਾੜ ਪਾਈ ਹੈ। ਹਾਈ ਕੋਰਟ ਨੇ ਕਿਹਾ ਕਿ ਆਪਣੀ ਨਸ਼ੇ ਦੀ ਲੱਤ ਨੂੰ ਪੂਰਾ ਕਰਨ ਲਈ ਨੌਜਵਾਨ ਚੋਰੀ ਅਤੇ ਹੋਰ ਅਪਰਾਧਾਂ ‘ਚ ਸ਼ਾਮਲ ਹੋ ਰਹੇ ਹਨ, ਜੋ ਇਸ ਸਮੱਸਿਆ ਨਾਲ ਨਜਿੱਠਣ ‘ਚ ਸਰਕਾਰ ਦੀ ਅਸਫਲਤਾ ਨੂੰ ਦਰਸਾਉਂਦਾ ਹੈ।
ਦਰਅਸਲ, ਪੰਜਾਬ ਹਰਿਆਣਾ ਹਾਈ ਕੋਰਟ ਦੇ ਜਸਟਿਸ ਸੰਦੀਪ ਮੌਦਗਿਲ 290 ਗ੍ਰਾਮ ਹੈਰੋਇਨ ਦੀ ਵਪਾਰਕ ਰਿਕਵਰੀ ਦੇ ਮਾਮਲੇ ‘ਚ ਮੁਲਜ਼ਮ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰ ਰਹੇ ਸਨ। ਕੋਰਟ ਨੇ ਇਸ ਮਾਮਲੇ ‘ਚ ਫੈਸਲਾ ਸੁਣਾਉਂਦੇ ਸਮੇਂ ਵੀ ਇਹ ਟਿੱਪਣੀ ਕੀਤੀ।
ਜਸਟਿਸ ਨੇ ਕਿਹਾ- “ਵਧ ਰਹੀ ਨਸ਼ੀਲੇ ਪਦਾਰਥ (drugs) ਦੀ ਲਤ ਦੇਸ਼ ਦੇ ਭਵਿੱਖ ਨੂੰ ਗੰਭੀਰਤਾ ਨਾਲ ਨੁਕਸਾਨ ਪਹੁੰਚਾ ਰਹੀ ਹੈ ਅਤੇ ਨੌਜਵਾਨਾਂ ਨੂੰ ਦੀਮਕ ਵਾਂਗ ਖੋਖਲਾ ਕਰ ਰਹੀ ਹੈ।” ਸਰਕਾਰ ਦੀ ਨਿੰਦਾ ਕਰਦੇ ਹੋਏ ਉਨ੍ਹਾਂ ਕਿਹਾ, “ਨੌਜਵਾਨਾਂ ਦਾ ਅਪਰਾਧ ਵੱਲ ਮੁੜਨਾ ਸੂਬਾ ਸਰਕਾਰ ਦੀ ਅਸਫਲਤਾ ਨੂੰ ਦਰਸਾਉਂਦਾ ਹੈ। ਪੰਜਾਬ ‘ਚ ਨਸ਼ੇ ਦੀ ਸਮੱਸਿਆ ਬਹੁਤ ਗੰਭੀਰ ਹੋ ਗਈ ਹੈ, ਜਿਸ ਨਾਲ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ।
Read More: ਬਟਾਲਾ ‘ਚ 18 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ