Fazilka

ਫਾਜ਼ਿਲਕਾ ਜ਼ਿਲ੍ਹੇ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂੰ ਦੁੱਗਲ

ਫਾਜ਼ਿਲਕਾ, 30 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਦੌਰਾਨ ਜ਼ਿਲ੍ਹੇ (Fazilka) ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 41.86 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ ਕੀਤਾ ਹੈ।

ਜ਼ਿਲ੍ਹਾ (Fazilka) ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਚੋਣ ਤਿਆਰੀਆਂ ਸਬੰਧੀ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 17359.320 ਲੀਟਰ ਸ਼ਰਾਬ ਠੇਕਾ, 1056.525 ਲੀਟਰ ਨਜਾਇਜ਼ ਸ਼ਰਾਬ, 3830 ਲੀਟਰ ਲਾਹਨ, 1452.88 ਲੀਟਰ ਬੀਅਰ, ਦੋ ਚਾਲੂ ਭੱਠੀਆਂ, 53.50 ਕਿਲੋ ਪੋਸਤ, 13.650 ਕਿਲੋ ਪੋਸਤ ਦੇ ਪੌਦੇ, 4.300 ਕਿਲੋ ਅਫੀਮ, 13.513 ਕਿਲੋ ਹੈਰੋਇਨ, 1690 ਨਸ਼ੀਲੀਆਂ ਗੋਲੀਆਂ ਅਤੇ 1258000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਮੁੱਚੇ ਸਟਾਫ਼ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ। ਡਾ: ਸੇਨੂ ਦੁੱਗਲ ਨੇ ਚੋਣ ਪ੍ਰਕਿਰਿਆ ਵਿੱਚ ਇਮਾਨਦਾਰੀ ਅਤੇ ਪਾਰਦਰਸ਼ਤਾ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਲੋਕਤੰਤਰੀ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਸਮੁੱਚੇ ਚੋਣ ਅਮਲੇ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਨੂੰ ਇਸੇ ਤਰ੍ਹਾਂ ਬਣਾਈ ਰੱਖਣ ਦੀ ਦ੍ਰਿੜਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਸਿਧਾਤਾਂ ਦੀ ਰਾਖੀ ਅਤੇ ਵੋਟਰਾਂ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਸਮੁੱਚਾ ਚੋਣ ਅਮਲਾ ਪੂਰੀ ਵਚਬੱਧਤਾ ਨਾਲ ਕੰਮ ਕਰ ਰਿਹਾ ਹੈ।

ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜਿੱਥੇ 12 ਉਡਣ ਦਸਤੇ ਕੰਮ ਕਰ ਰਹੇ ਹਨ ਉਥੇ ਹੀ ਅੰਤਰਰਾਜੀ ਤੇ ਅੰਤਰ ਜ਼ਿਲ੍ਹਾ ਨਾਕਾਬੰਦੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਨਿਰਪੱਖ ਤੇ ਸਾਂਤਮਈ ਚੋਣਾਂ ਲਈ ਸਾਰੀਆਂ ਤਿਆਰੀਆਂ ਚੋਣ ਕਮਿਸ਼ਨ ਵੱਲੋਂ ਜਾਰੀ ਸਮਾਂ ਸਾਰਣੀ ਦੇ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਹੈ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਕੇਸ਼ ਕੁਮਾਰ ਪੋਪਲੀ, ਐਸਪੀ ਰਮਨੀਸ਼ ਚੌਧਰੀ, ਐਸਡੀਐਮ ਪੰਕਜ ਬਾਂਸਲ ਤੇ ਬਲਕਰਨ ਸਿੰਘ, ਡੀਐਸਪੀ ਸੁਬੇਗ ਸਿੰਘ, ਏਆਰ ਸ਼ਰਮਾਂ ਵੀ ਹਾਜਰ ਸਨ।

Scroll to Top