Patiala Central Jail

ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ 14 ਮੋਬਾਇਲ ਸਮੇਤ ਨਸ਼ੀਲੇ ਪਦਾਰਥ ਬਰਾਮਦ

ਪਟਿਆਲਾ 12 ਮਈ 2022: ਪਟਿਆਲਾ ਦੀ ਕੇਂਦਰੀ ਜੇਲ੍ਹ (Patiala Central Jail) ਅਕਸਰ ਹੀ ਸੁਰਖੀਆਂ ‘ਚ ਬਣੀ ਰਹਿੰਦੀ ਹੈ ਅਤੇ ਜੇਲ੍ਹ ਵਿੱਚੋਂ ਆਏ ਦਿਨ ਕੁਝ ਨਾ ਕੁਝ ਬਰਾਮਦ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਇਸ ਦੇ ਚੱਲਦਿਆਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚੋਂ 14 ਮੋਬਾਇਲ ਫੋਨ 60 ਪੈਕੇਟ ਤੰਬਾਕੂ, 65 ਨਸ਼ੀਲੀਆਂ ਗੋਲੀਆਂ ਅਤੇ ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ ਹਨ |

ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਤ੍ਰਿਪੜੀ ਦੇ ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ 4 ਦਿਨਾਂ ਤੋਂ ਜੇਲ੍ਹ ਤੋਂ ਕੁਝ ਬਰਾਮਦ ਹੋਣ ਦੀ ਸੂਚਨਾ ਮਿਲ ਰਹੀ ਸੀ ਜਿਸ ਤੇ ਕਾਰਵਾਈ ਕਰਦਿਆਂ ਉਨ੍ਹਾਂ ਵੱਲੋਂ ਵੱਖ ਵੱਖ ਮੁਕੱਦਮੇ ਦਰਜ ਕੀਤੇ ਗਏ ਨੇ ਜਿਨ੍ਹਾਂ ਵਿਚ 14 ਮੋਬਾਇਲ ਫੋਨ 60 ਪੈਕੇਟ ਤੰਬਾਕੂ ਦੀਆਂ ਪੁੜੀਆਂ 65 ਗੋਲੀਆਂ ਅਤੇ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਵਿਚੋਂ 65 ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਬਾਕੀ ਕੁਝ ਅਣਪਛਾਤੇ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਗਿਆ ਅਤੇ ਪੁਲਸ ਪਾਰਟੀ ਵੱਲੋਂ ਇਸ ਮਾਮਲੇ ਸਬੰਧੀ ਪੂਰੀ ਜਾਂਚ ਕੀਤੀ ਜਾ ਰਹੀ ਹੈ |

Scroll to Top