Site icon TheUnmute.com

DSP ਦਲਬੀਰ ਸਿੰਘ ਦੇ ਕਤਲ ਦੀ ਗੁੱਥੀ ਸੁਲਝੀ, ਕਾਤਲ ਹਥਿਆਰ ਸਣੇ ਗ੍ਰਿਫਤਾਰ: ਡੀਜੀਪੀ ਪੰਜਾਬ

DSP Dalbir Singh

ਚੰਡੀਗੜ੍ਹ, 04 ਦਸੰਬਰ 2024: ਪੰਜਾਬ ਪੁਲਿਸ ਨੇ ਡੀਐਸਪੀ ਜਲੰਧਰ ਦਲਬੀਰ ਸਿੰਘ (DSP Dalbir Singh) ਦੇ ਅੰਨ੍ਹੇ ਕਤਲ ਕੇਸ ਨੂੰ ਸੁਲਝਾ ਲਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜਲੰਧਰ ਪੁਲਿਸ ਨੇ 2 ਦਿਨਾਂ ਵਿੱਚ ਇਸ ਮਾਮਲੇ ਦੀ ਗੁੱਥੀ ਸੁਲਝਾ ਦਿੱਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਨੇ ਕਤਲ ਵਿੱਚ ਵਰਤਿਆ ਹਥਿਆਰ ਬਰਾਮਦ ਕਰਨ ਦੇ ਨਾਲ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਰਹੂਮ ਡੀਐਸਪੀ ਦਲਬੀਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਡੀਜੀਪੀ ਨੇ ਕਿਹਾ, “ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ! ਸਾਡੀਆਂ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਉਸ ਨਾਲ ਕੰਮ ਕਰਨ ਵਾਲੇ ਹਰ ਵਿਅਕਤੀ ਨਾਲ ਹਨ।”

ਜਿਕਰਯੋਗ ਹੈ ਕਿ 31 ਦਸੰਬਰ ਨੂੰ ਨਵੇਂ ਸਾਲ ਦੀ ਰਾਤ ਨੂੰ ਜਲੰਧਰ ਦੇ ਡੀਐਸਪੀ ਦਲਬੀਰ ਸਿੰਘ ਦਿਓਲ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਜਾਣਕਾਰੀ ਮੁਤਾਬਕ ਉਹ ਆਪਣੇ ਦੋਸਤਾਂ ਨਾਲ ਘਰੋਂ ਨਿਕਲਿਆ ਸੀ ਪਰ ਦੇਰ ਰਾਤ ਉਸ ਦੀ ਲਾਸ਼ ਨਹਿਰ ਦੇ ਕੰਢੇ ਪਈ ਮਿਲੀ। ਜਾਂਚ ਵਿਚ ਪਤਾ ਲੱਗਾ ਕਿ ਉਸ ਦੀ ਗਰਦਨ ਵਿਚ ਗੋਲੀ ਲੱਗੀ ਸੀ ਅਤੇ ਉਨ੍ਹਾਂ (DSP Dalbir Singh) ਦੀ ਸਰਵਿਸ ਰਿਵਾਲਵਰ ਵੀ ਮੌਕੇ ਤੋਂ ਗਾਇਬ ਸੀ। ਉਹ ਜਲੰਧਰ ਦੇ ਪੀਏਪੀ ਟਰੇਨਿੰਗ ਸੈਂਟਰ ਵਿੱਚ ਤਾਇਨਾਤ ਸਨ।

Exit mobile version