DSP Faridkot Rajanpal

DSP ਫਰੀਦਕੋਟ ਰਾਜਨਪਾਲ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਦੇ ਦੋਸ਼ ‘ਚ ਕੀਤਾ ਮੁਅੱਤਲ

ਫਰੀਦਕੋਟ, 05 ਜੁਲਾਈ 2025: ਪੰਜਾਬ ਸਰਕਾਰ ਨੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਕ੍ਰਾਈਮ ਅਗੇਂਸਟ ਵੂਮੈਨ (ਸੀਏਡਬਲਯੂ) ਫਰੀਦਕੋਟ ਰਾਜਨ ਪਾਲ ਨੂੰ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਰੀਦਕੋਟ ਦੇ ਦਫ਼ਤਰ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਗਿਆ ਹੈ।

ਕੁਝ ਦਿਨ ਪਹਿਲਾਂ ਐਸਐਸਪੀ ਫਰੀਦਕੋਟ ਨੂੰ ਡੀਐਸਪੀ ਰਾਜਨਪਾਲ ਵਿਰੁੱਧ ਇੱਕ ਸ਼ਿਕਾਇਤ ਮਿਲੀ ਸੀ, ਜਿਸ ‘ਚ ਪੀੜਤ ਧਿਰ ਨੇ ਉਸ ਉੱਤੇ ਵਿਆਹੁਤਾ ਝਗੜੇ ਨੂੰ ਸੁਲਝਾਉਣ ਲਈ ਪੈਸੇ ਲੈਣ ਦਾ ਦੋਸ਼ ਲਗਾਇਆ ਸੀ ਅਤੇ ਡੀਐਸਪੀ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ।

ਇਸ ਸਬੰਧੀ ਪੰਜਾਬ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਡੀਐਸਪੀ ਰਾਜਨ ਪਾਲ ਨੇ ਆਪਣੇ ਵਿਰੁੱਧ ਦਰਜ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਐਸਐਸਪੀ ਦਫ਼ਤਰ ਨੂੰ 1 ਲੱਖ ਰੁਪਏ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਫਰੀਦਕੋਟ ਪੁਲਿਸ ਨੇ ਮੁਲਜ਼ਮ ਡੀਐਸਪੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਹੈ ਅਤੇ ਉਸ ਵਿਰੁੱਧ ਅਪਰਾਧਿਕ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਕਤ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂ ਅਨੁਸਾਰ ਸਖ਼ਤ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਪੁਲਿਸ ਨੇ ਇਸ ਸਬੰਧ ‘ਚ ਉਨ੍ਹਾਂ ਖ਼ਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 8 ਅਧੀਨ ਥਾਣਾ ਸਿਟੀ ਫਰੀਦਕੋਟ ‘ਚ ਐਫ.ਆਈ.ਆਰ ਨੰਬਰ 289 ਮਿਤੀ 04/ਜੁਲਾਈ /2025 ਨੂੰ ਕੇਸ ਦਰਜ ਕੀਤਾ ਹੈ।

Read More: CM ਨਾਇਬ ਸਿੰਘ ਸੈਣੀ ਨੇ ਸਿਰਸਾ ਜ਼ਿਲ੍ਹੇ ‘ਚ ਤਹਿਸੀਲਦਾਰ ਨੂੰ ਕੀਤਾ ਮੁਅੱਤਲ

Scroll to Top