ਫਾਜ਼ਿਲਕਾ, 13 ਮਈ 2025: ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਡੀਐਸਪੀ ਜਲਾਲਾਬਾਦ ਅਤੇ ਥਾਣਾ ਸਦਰ ਦੇ ਐਸਐਚਓ ਨੂੰ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਲਈ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਨਾਮ ਨਹੀਂ ਹੈ ਸਗੋਂ ਫਾਜ਼ਿਲਕਾ ਪੁਲਿਸ ਦੀ ਸਖ਼ਤ ਮਿਹਨਤ ਅਤੇ ਵਚਨਬੱਧਤਾ ਦਾ ਸਬੂਤ ਹੈ।
ਫਾਜ਼ਿਲਕਾ ਜ਼ਿਲ੍ਹਾ ਪੁਲਿਸ ‘ਚ ਕੰਮ ਕਰ ਰਹੇ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਸਖ਼ਤ ਮਿਹਨਤ ਦਾ ਇਨਾਮ ਐਸਐਸਪੀ ਵੱਲੋਂ ਦਿੱਤਾ ਜਾ ਰਿਹਾ ਹੈ। ਇਸ ਤਹਿਤ ਅੱਜ ਫਾਜ਼ਿਲਕਾ ਦੇ ਐਸਐਸਪੀ ਦਫ਼ਤਰ ਪਹੁੰਚੇ ਡੀਐਸਪੀ ਜਲਾਲਾਬਾਦ ਜਤਿੰਦਰ ਸਿੰਘ ਗਿੱਲ ਅਤੇ ਥਾਣਾ ਸਦਰ ਜਲਾਲਾਬਾਦ ਦੀ ਮੁੱਖ ਅਫ਼ਸਰ ਅਮਰਜੀਤ ਕੌਰ ਨੂੰ ਚੰਗੀਆਂ ਸੇਵਾਵਾਂ ਲਈ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਇਨ੍ਹਾਂ ਅਧਿਕਾਰੀਆਂ ਨੂੰ ਡਿਸਕਾਂ ਭੇਟ ਕੀਤੀਆਂ ਅਤੇ ਉਨ੍ਹਾਂ ਨੂੰ ਪੁਲਿਸ ‘ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਪੁਲਿਸ ਦੇ ਇਨ੍ਹਾਂ ਅਧਿਕਾਰੀਆਂ ਦੀ ਇਹ ਪ੍ਰਾਪਤੀ ਬਾਕੀ ਪੁਲਿਸ ਫੋਰਸ ਲਈ ਪ੍ਰੇਰਨਾ ਬਣੇਗੀ। ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਜਿੱਥੇ ਫਾਜ਼ਿਲਕਾ ਪੁਲਿਸ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ, ਉੱਥੇ ਹੀ ਪੁਲਿਸ ਸਮੇਂ-ਸਮੇਂ ‘ਤੇ ਲੋਕਾਂ ਨੂੰ ਵੱਖ-ਵੱਖ ਮੁੱਦਿਆਂ ਬਾਰੇ ਜਾਗਰੂਕ ਕਰਨ ‘ਚ ਵੀ ਪਹਿਲੇ ਸਥਾਨ ‘ਤੇ ਰਹੀ ਹੈ।
Read More: ਫਾਜ਼ਿਲਕਾ ‘ਚ ਆਪ੍ਰੇਸ਼ਨ ਕਾਸੋ, ਘਰਾਂ ਦੀ ਕੀਤੀ ਜਾ ਰਹੀ ਜਾਂਚ