DSP Surinderpal Bansal

ਫ਼ਿਰੋਜ਼ਪੁਰ ‘ਚ ਰਿਸ਼ਵਤ ਦੇ ਦੋਸ਼ ਹੇਠ DSP ਸੁਰਿੰਦਰਪਾਲ ਬਾਂਸਲ ਗ੍ਰਿਫਤਾਰ, ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਚੰਡੀਗੜ੍ਹ, 12 ਦਸੰਬਰ 2023: ਫ਼ਿਰੋਜ਼ਪੁਰ ਸਬ-ਡਵੀਜ਼ਨ ਦੇ ਡੀਐਸਪੀ ਸੁਰਿੰਦਰਪਾਲ ਬਾਂਸਲ (DSP Surinderpal Bansal) ਨੂੰ ਪੁਲੀਸ ਨੇ ਸੋਮਵਾਰ ਰਾਤ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਕੈਂਟ ਥਾਣੇ ਵਿੱਚ ਰੱਖਿਆ ਗਿਆ ਹੈ। ਉਸ ਨੂੰ ਅੱਜ ਯਾਨੀ ਮੰਗਲਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਹ ਗ੍ਰਿਫਤਾਰੀ 5 ਲੱਖ ਰੁਪਏ ਦੀ ਰਿਸ਼ਵਤ ਅਤੇ ਅਹੁਦੇ ਦੀ ਦੁਰਵਰਤੋਂ ਦੇ ਮਾਮਲੇ ਨਾਲ ਸਬੰਧਤ ਹੈ।

ਡੀਐਸਪੀ ਸੁਰਿੰਦਰਪਾਲ ਬਾਂਸਲ (DSP Surinderpal Bansal) ਵੱਲੋਂ ਰਿਸ਼ਵਤ ਲੈਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਵਿਭਾਗ ਦੇ ਐਸਪੀ-ਡੀ ਰਣਧੀਰ ਕੁਮਾਰ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਸੀ। ਜਿਸ ਵਿੱਚ ਖੁਲਾਸਾ ਹੋਇਆ ਸੀ ਕਿ ਬਾਂਸਲ ਨੇ ਸਾਬਕਾ ਸਰਪੰਚ ਗੁਰਮੇਜ ਸਿੰਘ ਰਾਹੀਂ ਗੂਗਲ ਪੇਅ ਰਾਹੀਂ ਆਪਣੇ ਖਾਤੇ ਵਿੱਚ ਕਰੀਬ 5 ਲੱਖ ਰੁਪਏ ਲਏ ਸਨ। ਇਸ ਤੋਂ ਇਲਾਵਾ ਦੋਸ਼ ਹੈ ਕਿ ਗੁਰਮੇਜ ਸਿੰਘ ਜੋ ਕਿ ਇੱਕ ਗੰਭੀਰ ਮਾਮਲੇ ਵਿੱਚ ਲੋੜੀਂਦਾ ਸੀ, ਜਿਸ ਨੂੰ ਬਾਂਸਲ ਨੇ ਆਪਣੀ ਜਾਂਚ ਵਿੱਚ ਬੇਕਸੂਰ ਕਰਾਰ ਦਿੱਤਾ ਸੀ।

ਨਿਯਮਾਂ ਤਹਿਤ ਸੁਰਿੰਦਰਪਾਲ ਬਾਂਸਲ ਨੂੰ ਗ੍ਰਿਫਤਾਰੀ ਤੋਂ ਪਹਿਲਾਂ ਆਪਣਾ ਪੱਖ ਪੇਸ਼ ਕਰਨ ਦਾ ਨੋਟਿਸ ਵੀ ਦਿੱਤਾ ਗਿਆ ਸੀ। ਇਸ ਦੌਰਾਨ ਅਦਾਲਤ ਤੋਂ ਇਜਾਜ਼ਤ ਲੈ ਕੇ ਪੁਲਿਸ ਨੇ ਬਾਂਸਲ ਦੇ ਫਿਰੋਜ਼ਪੁਰ ਅਤੇ ਲੁਧਿਆਣਾ ਦੇ ਟਿਕਾਣਿਆਂ ਦੀ ਵੀ ਤਲਾਸ਼ੀ ਲਈ।

ਇਸ ਤੋਂ ਪਹਿਲਾਂ ਬਾਂਸਲ ਨੇ ਆਪਣੇ ਅਧੀਨ ਇਕ ਇੰਸਪੈਕਟਰ ਸਮੇਤ 10 ਪੁਲਿਸ ਮੁਲਾਜ਼ਮਾਂ ‘ਤੇ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਦੇ ਦੋਸ਼ ਲਾਏ ਸਨ। ਇਸ ਮਾਮਲੇ ਦੀ ਜਾਂਚ ਅਜੇ ਬਾਕੀ ਹੈ। ਇਸ ਤੋਂ ਪਹਿਲਾਂ ਸੁਰਿੰਦਰਪਾਲ ਬਾਂਸਲ ਰਿਸ਼ਵਤ ਦੇ ਕੇਸ ਵਿੱਚ ਫਸ ਗਏ ਸਨ।

Scroll to Top