DSP Sushil Kumar

ਰਿਸ਼ਵਤ ਲੈਣ ਦੇ ਦੋਸ਼ ‘ਚ ਫਰੀਦਕੋਟ ਦਾ DSP ਸੁਸ਼ੀਲ ਕੁਮਾਰ ਵਿਜੀਲੈਂਸ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 19 ਜੁਲਾਈ 2023: ਫਰੀਦਕੋਟ ਦੇ ਡੀ.ਐੱਸ.ਪੀ. ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੀ ਵਿਜੀਲੈਂਸ ਟੀਮ ਨੇ ਫਰੀਦਕੋਟ ਦੇ ਡੀ.ਐਸ.ਪੀ. ਸੁਸ਼ੀਲ ਕੁਮਾਰ (DSP Sushil Kumar) ਨੂੰ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਲੱਗਾ ਹੈ ਕਿ ਡੀ.ਐਸ.ਪੀ. ਸੁਸ਼ੀਲ ਕੁਮਾਰ ਨੇ ਆਈ.ਜੀ. ਦੇ ਨਾਂ ‘ਤੇ 20 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਮਾਮਲੇ ਦੀ ਜਾਂਚ ‘ਚ ਜੁਟ ਗਈ ਸੀ।

Scroll to Top