Site icon TheUnmute.com

ਗੈਰ-ਕਾਨੂੰਨੀ ਮਾਈਨਿੰਗ ਰੋਕਣ ਗਏ DSP ਨੂੰ ਡੰਪਰ ਨਾਲ ਕੁਚਲਿਆ, ਮੌਕੇ ‘ਤੇ ਹੋਈ ਮੌਤ

ਗੈਰ-ਕਾਨੂੰਨੀ ਮਾਈਨਿੰਗ

ਚੰਡੀਗੜ੍ਹ 19 ਜੁਲਾਈ 2022: ਇਸ ਸਮੇਂ ਦੀ ਵੱਡੀ ਖ਼ਬਰ ਹਰਿਆਣਾ ਦੇ ਨੂੰਹ ਤੋਂ ਸਾਹਮਣੇ ਆਈ ਹੈ ਜਿੱਥੇ ਮਾਈਨਿੰਗ ਮਾਫ਼ੀਆ ਬੇਲਗਾਮ ਹੋ ਗਿਆ ਹੈ। ਹਰਿਆਣਾ ਦੇ ਨੂੰਹ ‘ਚ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੇ ਡੀ.ਐੱਸ.ਪੀ ‘ਤੇ ਡੰਪਰ ਨਾਲ ਕੁਚਲ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ ਜਿਸ ਚੱਲਦੇ ਡੀਐਸਪੀ ਸੁਰਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ।

ਪ੍ਰਾਪਤ ਜਾਣਕਾਰੀ ਅਨੁਸਾਰ ਡੀਐਸਪੀ ਸੁਰਿੰਦਰ ਸਿੰਘ ਸੂਚਨਾ ਦੇ ਆਧਾਰ ‘ਤੇ ਮਾਈਨਿੰਗ ਰੋਕਣ ਗਏ ਸਨ, ਜਿਥੇ ਉਨ੍ਹਾਂ ਨੇ ਨਾਜਾਇਜ਼ ਪੱਥਰਾਂ ਨਾਲ ਭਰੇ ਟਰੱਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਡੰਪਰ ਚਾਲਕ ਨੇ ਉਹਨਾਂ ‘ਤੇ ਡੰਪਰ ਚੜ੍ਹਾ ਦਿੱਤਾ |ਇਸ ਕਤਲਕਾਂਡ ਤੋਂ ਬਾਅਦ ਪੁਲਿਸ ਵਲੋਂ ਮੁਲਜ਼ਮਾਂ ਨੂੰ ਫੜਨ ਲਈ ਸਰਚ ਆਪਰੇਸ਼ਨ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਡੀਐਸਪੀ ਸੁਰਿੰਦਰ ਸਿੰਘ ਇਸੇ ਸਾਲ ਸੇਵਾ ਮੁਕਤ ਹੋਣ ਵਾਲੇ ਸਨ |

Exit mobile version