ਚੰਡੀਗੜ੍ਹ 19 ਜੁਲਾਈ 2022: ਹਰਿਆਣਾ ਵਿੱਚ ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਵੱਲੋਂ DSP ਸੁਰਿੰਦਰ ਸਿੰਘ ਦੀ ਹੱਤਿਆ ਨੂੰ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਬਿਆਨ ਸਾਹਮਣੇ ਆਇਆ ਹੈ। ਖੱਟਰ ਨੇ ਕਿਹਾ ਕਿ ਉਹ ਡੀਐਸਪੀ ਦੇ ਪਰਿਵਾਰ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇਗਾ । ਇਸ ਦੇ ਨਾਲ ਹੀ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ ਅਤੇ ਪਰਿਵਾਰ ਦੇ ਇੱਕ ਵਿਅਕਤੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਇਸਦੇ ਨਾਲ ਹੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Chief Minister Manohar Lal Khattar) ਨੇ ਕਿਹਾ ਕਿ ਅੱਜ ਬਹੁਤ ਵੱਡਾ ਹਾਦਸਾ ਵਾਪਰ ਗਿਆ ਹੈ। ਸਾਡੇ ਇੱਕ DSP ਸੁਰਿੰਦਰ ਸਿੰਘ ਨੂੰਹ ਜ਼ਿਲ੍ਹੇ ਵਿੱਚ ਡਿਊਟੀ ‘ਤੇ ਸਨ, ਕੁਝ ਮਾਈਨਿੰਗ ਮਾਫੀਆ ਦੇ ਵਿਅਕਤੀ ਨੇ ਉਨ੍ਹਾਂ ‘ਤੇ ਡੰਪਰ ਚੜਾ ਦਿੱਤਾ, ਜਿਸ ਕਾਰਨ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਡੀਐਸਪੀ ਸੁਰਿੰਦਰ ਦੇ ਪਰਿਵਾਰ ਨਾਲ ਸਾਡੀ ਹਮਦਰਦੀ ਹੈ। ਅਸੀਂ ਸ਼ਹੀਦ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਦੇਵਾਂਗੇ ਅਤੇ ਉਨ੍ਹਾਂ ਦੇ ਪਰਿਵਾਰ ਦੇ ਇੱਕ ਵਿਅਕਤੀ ਨੂੰ ਸਰਕਾਰੀ ਨੌਕਰੀ ਵੀ ਦੇਵਾਂਗੇ।