Site icon TheUnmute.com

ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀ ਫ਼ਸਲਾਂ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ: ਲਾਲ ਚੰਦ ਕਟਾਰੂਚੱਕ

Crops

ਚੰਡੀਗੜ੍ਹ, 27 ਮਾਰਚ 2023: ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਰੁਕ-ਰੁਕ ਕੇ ਪੈ ਰਹੀ ਬਾਰਿਸ਼ ਨੇ ਖੇਤਾਂ ਵਿੱਚ ਖੜ੍ਹੀ ਕਣਕ ਦੀ ਫ਼ਸਲ (Crops) ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ, ਜਿਸ ਕਾਰਨ ਕਿਸਾਨਾਂ ਦੇ ਮੱਥੇ ‘ਤੇ ਚਿੰਤਾ ਦੀਆਂ ਲਕੀਰਾਂ ਸਾਫ਼ ਨਜ਼ਰ ਆ ਰਹੀਆਂ ਹਨ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ |

ਜਿਸ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦਾ ਦੌਰਾ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪਏ ਮੀਂਹ ਨੇ ਕਿਸਾਨਾਂ ਦੇ ਖੇਤਾਂ ਵਿੱਚ ਖੜ੍ਹੀ ਫ਼ਸਲ ਨੂੰ ਨੁਕਸਾਨ ਪਹੁੰਚਾਇਆ ਹੈ। ਇਸੇ ਕਾਰਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲਵੇ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਲਕੇ ਬਾਰਸ਼ ਤੇ ਗੜੇਮਾਰੀ ਕਾਰਨ ਖ਼ਰਾਬ ਹੋਈ ਕਣਕ ਦੀ ਫਸਲ ਦਾ ਸਰਵੇ ਕਰਨ ਲਈ ਮਾਲ ਵਿਭਾਗ ਦੀਆਂ ਟੀਮਾਂ ਭਲਕੇ ਖੇਤਾਂ ‘ਚ ਜਾਣਗੀਆਂ ਅਤੇ ਸਰਵੇ ਕਰਨਗੀਆਂ | ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਤੈਅ ਕੀਤੇ ਰੇਟਾਂ ਅਨੁਸਾਰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

Exit mobile version