July 7, 2024 7:41 am
ਟਰੱਕ

ਟਰੱਕ ਦੀ ਲਪੇਟ ‘ਚ ਆਉਣ ਕਾਰਨ ਸੜਕ ਵਿਚਾਲੇ ਪਲਟੀ ਕਾਰ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਚੰਡੀਗੜ੍ਹ, 27 ਅਕਤੂਬਰ 2023: ਲੁਧਿਆਣਾ ‘ਚ ਕਾਰ ਨਾਲ ਭਿਆਨਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਇਹ ਹਾਦਸਾ ਸਾਹਨੇਵਾਲ ਦੇ ਜੀਟੀ ਰੋਡ ‘ਤੇ ਵਾਪਰਿਆ ਹੈ । ਜਾਣਕਾਰੀ ਅਨੁਸਾਰ ਕਾਰ ਚਾਲਕ ਟਰੱਕ ਨੂੰ ਓਵਰਟੇਕ ਕਰ ਰਿਹਾ ਸੀ ਤਾਂ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਦੌਰਾਨ ਕਾਰ ਪਲਟ ਗਈ, ਜਿਸ ਵਿੱਚ ਨੌਜਵਾਨ ਬੁਰੀ ਤਰ੍ਹਾਂ ਫਸ ਗਿਆ। ਰਾਹਗੀਰਾਂ ਨੇ ਬੜੀ ਮੁਸ਼ਕਲ ਨਾਲ ਨੌਜਵਾਨ ਨੂੰ ਕਾਰ ’ਚੋਂ ਬਾਹਰ ਕੱਢਿਆ।

ਰਾਹਤ ਦੀ ਖ਼ਬਰ ਹੈ ਕਿ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨੌਜਵਾਨ ਨੂੰ ਮਾਮੂਲੀ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਕਾਰ ‘ਚ ਸਵਾਰ ਨੌਜਵਾਨ ਸਾਹਨੇਵਾਲ ਕਿਸੇ ਕੰਮ ਲਈ ਜਾ ਰਿਹਾ ਸੀ। ਟਰੱਕ ਨਾਲ ਟਕਰਾਉਣ ਕਾਰਨ ਕਾਰ ਕਈ ਮੋੜ ਲੈ ਕੇ ਜੀਟੀ ਰੋਡ ਦੇ ਵਿਚਕਾਰ ਪਲਟ ਗਈ। ਇਸ ਦੌਰਾਨ ਭਾਰੀ ਜਾਮ ਲੱਗ ਗਿਆ ਅਤੇ ਲੋਕਾਂ ਨੇ ਖੁਦ ਹੀ ਨੌਜਵਾਨਾਂ ਨੂੰ ਬਾਹਰ ਕੱਢ ਕੇ ਕਾਰ ਨੂੰ ਸਾਈਡ ‘ਤੇ ਖੜ੍ਹਾ ਕਰ ਲਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।