ਚੰਡੀਗੜ੍ਹ, 08 ਜੁਲਾਈ 2023: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ, ਉੱਥੇ ਹੀ ਲੋਕਾਂ ਲਈ ਮੁਸੀਬਤ ਦਾ ਕਾਰਨ ਵੀ ਬਣੀ | ਪੰਜਾਬ ਦੇ ਚੰਡੀਗੜ੍ਹ, ਅੰਮ੍ਰਿਤਸਰ, ਮੋਹਾਲੀ ,ਬਠਿੰਡਾ, ਫ਼ਿਰੋਜ਼ਪੁਰ, ਤਰਨ ਤਾਰਨ ਆਦਿ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਪਈ ਹੈ | ਇਸਦੇ ਨਾਲ ਭਾਰੀ ਬਾਰਿਸ਼ ਕਾਰਨ ਰੂਪਨਗਰ (Rupnagar) ਵੀ ਜਲ-ਥਲ ਹੋ ਗਿਆ | ਲਗਾਤਾਰ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਬਰਸਾਤ ਕਾਰਨ ਰੂਪਨਗਰ ਦੇ ਕਈ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਿਲ ਹੋ ਗਿਆ ਹੈ।
ਇਸ ਮੌਕੇ ਉੱਤੇ ਗੱਲਬਾਤ ਦੌਰਾਨ ਰੂਪਨਗਰ ਦੇ ਇਲਾਕਾ ਵਾਸੀਆਂ ਨੇ ਦੱਸਿਆ ਕਿ ਰੂਪਨਗਰ ਸ਼ਹਿਰ ਦੇ ਵਿਚ ਨਾਲੀਆਂ ਬੰਦ ਹੋਣ ਕਾਰਨ ਪਾਣੀ ਸੜਕਾਂ ਉੱਤੇ ਖੜ੍ਹਾ ਹੋ ਰਿਹਾ ਹੈ। ਜਿਸ ਨਾਲ ਆਵਾਜਾਈ ਵੀ ਠੱਪ ਹੋ ਗਈ ਹੈ | ਉਧਰ ਨਗਰ ਕੌਂਸਲ ਰੂਪਨਗਰ ਦੇ ਅਧਿਕਾਰੀ ਅਤੇ ਮੁਲਾਜ਼ਮ ਦੀ ਲਗਾਤਾਰ ਸੜਕਾਂ ਉੱਤੇ ਉੱਤਰ ਗਲੀਆਂ ਨੂੰ ਸਾਫ਼ ਕਰਨ ਦਾ ਦਾਅਵਾ ਕਰ ਰਹੇ ਹਨ।