Site icon TheUnmute.com

ਚੰਡੀਗੜ੍ਹ ‘ਚ ਭਾਰੀ ਬਾਰਿਸ਼ ਕਾਰਨ ਹਾਲਾਤ ਵਿਗੜੇ, ਪ੍ਰਸ਼ਾਸਨ ਨੇ ਸੱਦੀਆਂ NDRF ਟੀਮਾਂ

Chandigarh

ਚੰਡੀਗੜ੍ਹ,10 ਜੁਲਾਈ 2023: ਚੰਡੀਗੜ੍ਹ (Chandigarh) ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਸ਼ਹਿਰ ਵਿੱਚ ਪਿਛਲੇ 24 ਘੰਟਿਆਂ ਵਿੱਚ 96 ਮਿਲੀਮੀਟਰ ਮੀਂਹ ਪਿਆ ਹੈ। ਸੁਖਨਾ ‘ਚ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ, ਇਸ ਲਈ ਇਸ ਦੇ 2 ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ।

ਸ਼ਹਿਰ ਦੀਆਂ ਕਈ ਸੜਕਾਂ (ਰੇਲਵੇ ਅੰਡਰਪਾਸ, ਸੀ.ਟੀ.ਯੂ. ਵਰਕਸ਼ਾਪ ਇੰਡਸਟਰੀਅਲ ਏਰੀਆ ਨੇੜੇ, ਡੱਡੂ ਮਾਜਰਾ ਤੋਂ ਪਟਿਆਲਾ ਦੀ ਰਾਓ ਨਦੀ ਤੋਂ ਮੁੱਲਾਂਪੁਰ ਤੱਕ ਅਤੇ ਸੈਕਟਰ-14 ਅਤੇ ਸੈਕਟਰ-15 ਵਿਚਕਾਰ ਡਿਵਾਈਡਰ ਰੋਡ) ਨੂੰ ਬੰਦ ਕਰ ਦਿੱਤਾ ਗਿਆ ਹੈ।

ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਲੋਕ ਧਿਆਨ ਨਾਲ ਗੱਡੀ ਚਲਾਉਣ । ਚੰਡੀਗੜ੍ਹ ਦੀ ਜ਼ਿਲ੍ਹਾ ਐਮਰਜੈਂਸੀ ਮੈਨੇਜਮੈਂਟ ਅਥਾਰਟੀ ਨੇ ਵੀ ਹੁਕਮ ਜਾਰੀ ਕਰ ਦਿੱਤੇ ਹਨ। ਮੌਸਮ ਵਿਭਾਗ ਮੁਤਾਬਕ 24 ਘੰਟਿਆਂ ਬਾਅਦ ਰਾਹਤ ਮਿਲਣ ਦੀ ਉਮੀਦ ਹੈ।

ਮੌਸਮ ਵਿਭਾਗ ਦੇ ਅਲਰਟ ਦੇ ਮੱਦੇਨਜ਼ਰ ਨਗਰ ਨਿਗਮ ਨੇ ਪੂਰੇ ਸ਼ਹਿਰ ਨੂੰ 18 ਜ਼ੋਨਾਂ ਵਿੱਚ ਵੰਡ ਕੇ ਹਰੇਕ ਜ਼ੋਨ ਲਈ ਇੱਕ ਟੀਮ ਦਾ ਗਠਨ ਕੀਤਾ ਹੈ। ਇਹ ਟੀਮ 24 ਘੰਟੇ ਆਪਣੇ ਖੇਤਰ ਵਿੱਚ ਤਾਇਨਾਤ ਰਹੇਗੀ। ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਸਾਰੇ ਐਮਰਜੈਂਸੀ ਕੰਟਰੋਲ ਰੂਮਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਮੋਹਾਲੀ ਤੋਂ ਬਾਅਦ ਐਤਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ NDRF ਟੀਮ ਨੂੰ ਬੁਲਾਉਣ ਦੀ ਮੰਗ ਕੀਤੀ ਸੀ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਣ ਦਾ ਹਵਾਲਾ ਦਿੰਦਿਆਂ NDRF ਨੂੰ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਤਾਇਨਾਤ ਕੀਤਾ ਜਾ ਸਕਦਾ ਹੈ।

Exit mobile version