July 7, 2024 6:45 pm
Kullu

ਕੁੱਲੂ ‘ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, ਬੈਂਕ ਸ਼ਾਖਾਵਾਂ ਸਮੇਤ ਕਈ ਇਮਾਰਤਾਂ ਢਹਿ-ਢੇਰੀ

ਚੰਡੀਗੜ੍ਹ, 24 ਅਗਸਤ 2023: ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ । ਸੂਬੇ ‘ਚ ਪਿਛਲੇ 36 ਘੰਟਿਆਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਭਾਰੀ ਮੀਂਹ ਜਾਨ-ਮਾਲ ਦੇ ਨੁਕਸਾਨ ਦਾ ਵੱਡਾ ਕਾਰਨ ਬਣ ਗਿਆ ਹੈ। ਦੋ ਥਾਵਾਂ ‘ਤੇ ਬੱਦਲ ਫਟਣ ਦੀ ਖ਼ਬਰ ਹੈ, ਜਦਕਿ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਦੀਆਂ ਖਬਰਾਂ ਹਨ। ਇਸ ਦੌਰਾਨ ਕੁੱਲੂ (Kullu) ਤੋਂ ਇਕ ਖੌਫਨਾਕ ਦ੍ਰਿਸ਼ ਸਾਹਮਣੇ ਆਇਆ ਹੈ। ਜਿੱਥੇ ਕੁਝ ਹੀ ਸਮੇਂ ਵਿੱਚ ਕਈ ਘਰ ਢਹਿ ਗਏ।

ਕੁੱਲੂ (Kullu) ‘ਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਸ਼ਿਮਲਾ ਦੇ ਕ੍ਰਿਸ਼ਨਾ ਨਗਰ ‘ਚ ਇਕ ਘਰ ਦੇ ਢਹਿ ਜਾਣ ਦੀ ਭਿਆਨਕ ਵੀਡੀਓ ਸਾਹਮਣੇ ਆਈ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਕੁੱਲੂ ਦੇ ਐਨੀ ਸਬ-ਡਿਵੀਜ਼ਨ ਦੇ ਬੱਸ ਸਟੈਂਡ ਨੇੜੇ ਵੀਰਵਾਰ ਸਵੇਰੇ ਚਾਰ ਤੋਂ ਜ਼ਿਆਦਾ ਘਰ ਤਾਸ਼ ਦੀ ਤਰ੍ਹਾਂ ਢਹਿ ਗਏ।

ਕੁਝ ਸਮੇਂ ਦੇ ਅੰਦਰ ਹੀ ਇਮਾਰਤਾਂ ਜ਼ਮੀਨ ‘ਤੇ ਢਹਿ-ਢੇਰੀ ਹੋ ਗਈਆਂ। ਇਸ ਵਿੱਚੋਂ ਐਸਬੀਆਈ ਅਤੇ ਕਾਂਗੜਾ ਕੇਂਦਰੀ ਸਰਕਾਰੀ ਬੈਂਕ ਦੀਆਂ ਦੋ ਇਮਾਰਤਾਂ ਵਿੱਚ ਸ਼ਾਖਾਵਾਂ ਚੱਲ ਰਹੀਆਂ ਸਨ। ਘਰ ਵਿੱਚ ਤਰੇੜਾਂ ਨਜ਼ਰ ਆਉਣ ਤੋਂ ਬਾਅਦ ਇੱਕ ਹਫ਼ਤਾ ਪਹਿਲਾਂ ਦੋਵਾਂ ਸ਼ਾਖਾਵਾਂ ਨੂੰ ਇੱਥੋਂ ਕੱਢ ਕੇ ਕਿਸੇ ਹੋਰ ਥਾਂ ’ਤੇ ਲਿਜਾਇਆ ਗਿਆ ਸੀਅਤੇ ਇਮਾਰਤ ਖਾਲੀ ਕਰਵਾ ਲਈ ਗਈ ਸੀ |

ਇਸਦੇ ਨਾਲ ਹੀ ਨੇੜੇ ਮਕਾਨ ਵਿੱਚ ਰਹਿੰਦੇ ਕਿਰਾਏਦਾਰਾਂ ਦੀਆਂ ਦੁਕਾਨਾਂ ਖਾਲੀ ਕਰਵਾ ਦਿੱਤੀਆਂ ਗਈਆਂ। ਰਾਹਤ ਵਾਲੀ ਗੱਲ ਹੈ ਕਿ ਸਮੇਂ ਸਿਰ ਮਕਾਨ ਖਾਲੀ ਕਰਵਾ ਲਿਆ ਗਿਆ, ਨਹੀਂ ਤਾਂ ਇੱਥੇ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਇਮਾਰਤਾਂ ਢਹਿਣ ਕਾਰਨ ਕਰੋੜਾਂ ਰੁਪਏ ਦੀ ਜਾਇਦਾਦ ਦਾ ਨੁਕਸਾਨ ਹੋ ਗਿਆ ਹੈ ।

ਦੂਜੇ ਪਾਸੇ ਇਸ ਘਟਨਾ ਸਬੰਧੀ ਪ੍ਰਸ਼ਾਸਨਿਕ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਪ੍ਰਸ਼ਾਸਨ ਤੋਂ ਜਾਣਕਾਰੀ ਮਿਲੀ ਹੈ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਦੋ ਘਰ ਪਹਿਲਾਂ ਹੀ ਖਾਲੀ ਕਰਵਾ ਲਏ ਗਏ ਸਨ, ਜਦੋਂ ਕਿ ਅੱਜ ਸਵੇਰੇ ਇਕ ਘਰ ਖਾਲੀ ਕਰਵਾ ਲਿਆ ਗਿਆ।