Pakistan

ਪਾਕਿਸਤਾਨ ‘ਚ ਭਾਰੀ ਮੀਂਹ ਤੇ ਹੜ੍ਹਾਂ ਕਾਰਨ 40 ਅਰਬ ਡਾਲਰ ਤੋਂ ਵੱਧ ਦਾ ਹੋਇਆ ਨੁਕਸਾਨ

ਚੰਡੀਗੜ੍ਹ 13 ਸਤੰਬਰ 2022: ਪਾਕਿਸਤਾਨ (Pakistan) ਵਿੱਚ ਹੜ੍ਹ ਦੇ ਨਾਲ-ਨਾਲ ਆਰਥਿਕ ਨੁਕਸਾਨ ਵੀ ਝੱਲ ਰਿਹਾ ਹੈ | ਪਾਕਿਸਤਾਨ ਵਿੱਚ ਵਾਹੀਯੋਗ ਜ਼ਮੀਨਾਂ, ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਪਸ਼ੂਆਂ ਦੀ ਮੌਤ ਕਾਰਨ ਆਰਥਿਕਤਾ ਨੂੰ ਵੱਡਾ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

ਇਸ ਦੌਰਾਨ ਪਾਕਿਸਤਾਨ ਦੇ ਮੰਤਰੀ ਨੇ ਕਿਹਾ ਹੈ ਕਿ ਦੇਸ਼ ਨੂੰ ਮੀਂਹ ਅਤੇ ਹੜ੍ਹਾਂ ਕਾਰਨ 40 ਅਰਬ ਡਾਲਰ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਪਿਛਲੇ ਹਫਤੇ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨੇ ਪਾਕਿਸਤਾਨ ਦੀ ਆਪਣੀ ਯਾਤਰਾ ਦੌਰਾਨ ਅੰਦਾਜ਼ਾ ਲਗਾਇਆ ਸੀ ਕਿ ਹੜ੍ਹਾਂ ਨਾਲ ਇਸ ਨੂੰ ਲਗਭਗ 30 ਅਰਬ ਡਾਲਰ ਦਾ ਆਰਥਿਕ ਨੁਕਸਾਨ ਹੋਇਆ ਹੈ।

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਹੀ ਪਾਕਿਸਤਾਨ (Pakistan) ‘ਚ ਨੈਸ਼ਨਲ ਫਲੱਡ ਰਿਸਪਾਂਸ ਕੋਆਪਰੇਸ਼ਨ ਸੈਂਟਰ (NFRCC) ਦੀ ਬੈਠਕ ਹੋਈ ਸੀ। ਇਸ ਵਿੱਚ ਵਿੱਤ ਮੰਤਰਾਲੇ ਨੇ ਹੜ੍ਹਾਂ ਕਾਰਨ ਹੋਏ ਆਰਥਿਕ ਨੁਕਸਾਨ ਦੀ ਰਿਪੋਰਟ ਰੱਖੀ। ਵਿੱਤ ਮੰਤਰਾਲੇ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ‘ਚ ਹੀ ਦੇਸ਼ ‘ਚ 18 ਅਰਬ ਡਾਲਰ ਤੋਂ ਜ਼ਿਆਦਾ ਦੇ ਨੁਕਸਾਨ ਦਾ ਅੰਦਾਜ਼ਾ ਲਗਾਇਆ ਗਿਆ ਹੈ।

Scroll to Top