ਗੁਰਦਾਸਪੁਰ 01 ਨਵੰਬਰ 2022: ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ (Dera Baba Nanak) ਅਧੀਨ ਪੈਂਦੇ ਪਿੰਡ ਬੰਬ ਵਿਖੇ ਦੋ ਧਿਰਾਂ ਦੇ ਆਪਸੀ ਤਕਰਾਰ ਦੇ ਚੱਲਦਿਆਂ ਇੱਕ ਧਿਰ ਸਾਬਕਾ ਫੌਜੀ ਨੇ ਹਵਾਈ ਫਾਇਰਿੰਗ ਕਰ ਦਿੱਤੀ | ਇਸ ਮਾਮਲੇ ਨੂੰ ਪੁਲਿਸ ਵਲੋਂ ਸਾਬਕਾ ਫੌਜੀ ਖਿਲਾਫ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਦਿੱਤੀ ਹੈ | ਦੂਜੀ ਧਿਰ ਨੇ ਦੋਸ਼ ਲਗਾਇਆ ਕਿ ਉਹ ਆਮ ਆਦਮੀ ਪਾਰਟੀ ਦੇ ਨਾਲ ਸੰਬੰਧਿਤ ਹਨ ,ਅਤੇ ਇੱਕ ਧਿਰ ਕਾਂਗਰਸ ਨਾਲ ਸੰਬੰਧਿਤ ਹੈ | ਜਿਸਦੇ ਚੱਲਦੇ ਇਨ੍ਹਾਂ ਦੋਵੇਂ ਧਿਰਾਂ ਵਿਚ ਤਕਰਾਰ ਦਾ ਕਾਰਨ ਦੱਸਿਆ ਜਾ ਰਿਹਾ ਹੈ |
ਇਸ ਸੰਬੰਧੀ ਜਦੋਂ ਸਾਬਕਾ ਫੌਜੀ ਪਰਗਟ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਆਖਿਆ ਕਿ ਇਨ੍ਹਾਂ ਦੋਸ਼ਾ ਵਿੱਚ ਕਿਸੇ ਕਿਸਮ ਦਾ ਕੋਈ ਸੱਚ ਨਹੀਂ ਹੈ।ਜਦਕਿ ਇਸ ਸਬੰਧੀ ਜਦੋਂ ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐਸਐਚਓ ਬਲਬੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਦਿੱਤੀ ਗਈ ਹੈ