Earthquake

ਭੂਚਾਲ ਕਾਰਨ ਤੁਰਕੀ ਤੇ ਸੀਰੀਆ ‘ਚ ਹੁਣ ਤੱਕ 500 ਤੋਂ ਵੱਧ ਜਣਿਆਂ ਦੀ ਮੌਤ, ਹੋਰ ਵੱਧ ਸਕਦੈ ਮੌਤ ਦਾ ਅੰਕੜਾ

ਚੰਡੀਗੜ੍ਹ, 6 ਫਰਵਰੀ 2023: ਤੁਰਕੀ ਅਤੇ ਗੁਆਂਢੀ ਦੇਸ਼ਾਂ ਵਿੱਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਨੂਰਦਗੀ ਤੋਂ 23 ਕਿਲੋਮੀਟਰ ਪੂਰਬ ਵੱਲ ਮਹਿਸੂਸ ਕੀਤੇ ਗਏ। ਇਸ ਦਾ ਅਸਰ ਸੀਰੀਆ ਤੱਕ ਦੇਖਣ ਨੂੰ ਮਿਲਿਆ। ਜਾਣਕਾਰੀ ਮੁਤਾਬਕ ਭੂਚਾਲ ਕਾਰਨ ਕਈ ਇਮਾਰਤਾਂ ਢਹਿ ਗਈਆਂ ਹਨ। ਤੁਰਕੀ ਵਿੱਚ ਹੁਣ ਤੱਕ 284 ਜਣਿਆਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਸੀਰੀਆ ‘ਚ ਜਾਨ ਗੁਆਉਣ ਵਾਲਿਆਂ ਦਾ ਅੰਕੜਾ 237 ਤੱਕ ਪਹੁੰਚ ਗਿਆ ਹੈ। 2300 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਜ਼ਰਾਈਲ ਅਤੇ ਲੇਬਨਾਨ ਵਿੱਚ ਵੀ ਕਈ ਮੌਤਾਂ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ (Earthquake) ਦੀ ਤੀਬਰਤਾ 7.8 ਮਾਪੀ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਕਈ ਜਣਿਆ ਦੀ ਮੌਤ ਹੋ ਚੁੱਕੀ ਹੈ। ਇਹ ਅੰਕੜਾ ਅਜੇ ਵਧ ਸਕਦਾ ਹੈ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਕਈ ਇਮਾਰਤਾਂ ਦੇ ਨੁਕਸਾਨੇ ਜਾਣ ਦੀ ਖ਼ਬਰ ਹੈ। ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਕਾਰਨ ਕਈ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਹੈ।

Scroll to Top