Nepal

ਨੇਪਾਲ ‘ਚ ਭੂਚਾਲ ਕਾਰਨ ਹੁਣ ਤੱਕ 141 ਜਣਿਆਂ ਦੀ ਮੌਤ, ਸੈਂਕੜੇ ਘਰਾਂ ਨੂੰ ਪਹੁੰਚਿਆ ਨੁਕਸਾਨ

ਚੰਡੀਗੜ੍ਹ, 04 ਨਵੰਬਰ 2023: ਨੇਪਾਲ (Nepal) ‘ਚ ਸ਼ੁੱਕਰਵਾਰ ਰਾਤ ਕਰੀਬ 11:32 ਵਜੇ 6.4 ਤੀਬਰਤਾ ਦਾ ਭੂਚਾਲ ਆਇਆ। ਉਸ ਸਮੇਂ 37 ਜਣਿਆਂ ਦੀ ਮੌਤ ਦੀ ਖ਼ਬਰ ਆਈ ਸੀ। ਕਾਠਮੰਡੂ ਪੋਸਟ ਮੁਤਾਬਕ ਸਵੇਰ ਤੱਕ ਇਹ ਮੌਤ ਦਾ ਅੰਕੜਾ 141 ਤੱਕ ਪਹੁੰਚ ਗਿਆ। ਸੈਂਕੜੇ ਘਰਾਂ ਦੇ ਨੁਕਸਾਨ ਦੀ ਵੀ ਖ਼ਬਰ ਹੈ। ਹਾਲਾਂਕਿ, ਕੋਈ ਅਧਿਕਾਰਤ ਅੰਕੜਾ ਨਹੀਂ ਆਇਆ ਹੈ।

ਨੇਪਾਲੀ (Nepal) ਮੀਡੀਆ ਮੁਤਾਬਕ ਭੂਚਾਲ ਦਾ ਕੇਂਦਰ ਕਾਠਮੰਡੂ ਤੋਂ 331 ਕਿਲੋਮੀਟਰ ਉੱਤਰ-ਪੱਛਮ ਵਿਚ 10 ਕਿਲੋਮੀਟਰ ਜ਼ਮੀਨ ਹੇਠਾਂ ਸੀ। ਭੂਚਾਲ ਦਾ ਅਸਰ ਸਭ ਤੋਂ ਵੱਧ ਜਾਜਰਕੋਟ ਅਤੇ ਰੁਕਮ ਪੱਛਮੀ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲਿਆ। ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਗੰਭੀਰ ਸਥਿਤੀ ਦਾ ਜਾਇਜ਼ਾ ਲੈਣ ਜਾਜਰਕੋਟ ਪਹੁੰਚ ਗਏ ਹਨ।

ਭੂਚਾਲ ਦਾ ਅਸਰ ਭਾਰਤ ਵਿੱਚ ਵੀ ਦੇਖਣ ਨੂੰ ਮਿਲਿਆ। ਦਿੱਲੀ-ਐਨਸੀਆਰ ਤੋਂ ਇਲਾਵਾ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਹਰਿਆਣਾ, ਪੰਜਾਬ ਅਤੇ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਭਾਰਤ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

Scroll to Top