ਚੰਡੀਗੜ੍ਹ, 16 ਮਈ 2024: ਭਾਰਤ-ਪਾਕਿਸਤਾਨ ਸਰਹੱਦ ‘ਤੇ ਦੋਵਾਂ ਦੇਸ਼ਾਂ ਵਿਚਾਲੇ ਰੀਟਰੀਟ ਸੈਰੇਮਨੀ (Retreat ceremony) ਦਾ ਸਮਾਂ ਬਦਲ ਦਿੱਤਾ ਹੈ | ਬੀ ਐੱਸ ਐੱਫ. ਅਧਿਕਾਰੀਆਂ ਦਾ ਕਹਿਣਾ ਹੈ ਕਿ ਕੜਾਕੇ ਦੀ ਗਰਮੀ ਕਾਰਨ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 6 ਵਜੇ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਪਹਿਲੇ ਰਿਟਰੀਟ ਸੈਰੇਮਨੀ ਦਾ ਸਮਾਂ ਸ਼ਾਮ 5.30 ਵਜੇ ਸੀ। ਸੈਨਿਕਾਂ ਨੇ ਸੈਲਾਨੀਆਂ ਨੂੰ ਸੈਰੇਮਨੀ ਦੇਖਣ ਲਈ ਨਿਰਧਾਰਤ ਸਮੇਂ ਤੋਂ ਪਹਿਲਾਂ ਅਟਾਰੀ ਸਰਹੱਦ ‘ਤੇ ਪਹੁੰਚਣ ਦੀ ਸੂਚਨਾ ਦਿੱਤੀ ਹੈ।