ਅੰਮ੍ਰਿਤਸਰ , 05 ਜੁਲਾਈ 2023: ਪੰਜਾਬ ਦੀ ਕਈ ਜੇਲ੍ਹਾਂ ਦੇ ਵਿਚ ਜੈਮਰ ਲਗਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਵਿੱਚ ਸਭ ਤੋਂ ਪਹਿਲਾ ਨਾਂ ਅੰਮ੍ਰਿਤਸਰ ਦੀ ਕੇਂਦਰੀ ਸੁਧਾਰ ਘਰ (Amritsar Central Jail) ਦਾ ਆਇਆ ਹੈ, ਜਿਸ ਵਿੱਚ ਜੈਮਰ ਲਗਾ ਦਿੱਤਾ ਗਿਆ ਹੈ | ਹੁਣ ਉਸ ਇਲਾਕੇ ਦੇ ਨਜ਼ਦੀਕ ਰਹਿਣ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਵੱਲੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਦੇ ਨਾਲ ਮੁਲਾਕਾਤ ਕੀਤੀਆਂ ਗਈਆਂ ਅਤੇ ਲਗਾਤਾਰ ਹੀ ਦੋ ਮਹੀਨੇ ਤੋਂ ਵਾਸੀਆਂ ਵੱਲੋਂ ਜੇਲ੍ਹ ਦੇ ਬਾਹਰ ਧਰਨੇ ਪ੍ਰਦਰਸ਼ਨ ਕਰਕੇ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ।
ਉਥੇ ਹੀ ਗੱਲਬਾਤ ਕਰਦੇ ਹੋਏ ਇਲਾਕੇ ਦੇ ਨਿਵਾਸੀ ਨੇ ਦੱਸਿਆ ਕਿ ਜਦੋਂ ਦਾ ਜੇਲ੍ਹ ਦੇ ਨਜ਼ਦੀਕ ਜੈਮਰ ਲਗਾਇਆ ਗਿਆ ਹੈ, ਉਨ੍ਹਾਂ ਨੂੰ ਨੈੱਟਵਰਕ ਸੰਬੰਧੀ ਮੁਸ਼ਕਿਲਾਂ ਆ ਰਹੀਆਂ ਹਨ ਅਤੇ ਇਸੇ ਕਰਕੇ ਹੀ ਉਨ੍ਹਾਂ ਵੱਲੋਂ ਅੱਜ ਜੇਲ੍ਹ ਦੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਸੀ | ਇਲਾਕਾ ਨਿਵਾਸੀਆਂ ਨੇ ਕਿਹਾ ਕਿ ਉਹ ਜੇਲ੍ਹ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਵੀ ਤਰਾਂ ਦੀ ਕੁਤਾਹੀ ਨਹੀਂ ਵਰਤਣਾ ਚਾਹੁੰਦੇ, ਲੇਕਿਨ ਉਨ੍ਹਾਂ ਦੇ ਘਰਾਂ ਦੇ ਵਿੱਚ ਨੈੱਟਵਰਕ ਨਾ ਆਉਣ ਕਰਕੇ ਉਨ੍ਹਾਂ ਦਾ ਵੀ ਕਾਫ਼ੀ ਨੁਕਸਾਨ ਹੋ ਰਿਹਾ ਹੈ ਅਤੇ ਅਸੀਂ ਜੇਲ੍ਹ ਪ੍ਰਸ਼ਾਸ਼ਨ ਨੂੰ ਅਪੀਲ ਕਰਦੇ ਹਾਂ ਕਿ ਇਸ ਦੀ ਰੇਂਜ ਥੋੜੀ ਘਟਾਈ ਜਾਵੇ ਤਾਂ ਜੋ ਕਿ ਅਸੀਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰ ਸਕੀਏ |
ਇਸ ਮੌਕੇ ਕੇਂਦਰੀ ਜੇਲ੍ਹ (Amritsar Central Jail) ਦੇ ਉੱਚ ਅਧਿਕਾਰੀਆਂ ਨੇ ਇਲਾਕਾ ਵਾਸੀਆਂ ਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਜੋ ਇਲਾਕਾ ਵਾਸੀਆਂ ਵੱਲੋਂ ਮੰਗ ਪੱਤਰ ਉਹਨਾਂ ਨੂੰ ਦਿੱਤਾ ਗਿਆ ਹੈ, ਉਸ ਨੂੰ ਉਹ ਆਪਣੇ ਉੱਚ ਅਧਿਕਾਰੀਆਂ ਤੇ ਸਰਕਾਰ ਕੋਲ ਭੇਜ ਦਿੱਤੇ ਜਾਣਗੇ ਉਨ੍ਹਾਂ ਦੱਸਿਆ ਕਿ ਜੋ ਕੇਂਦਰੀ ਜੇਲ੍ਹ ਦੇ ਵਿਚ ਜੈਮਰ ਲੱਗਿਆ ਹੈ ਇਹ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਾਏ ਗਏ ਹਨ, ਇਲਾਕਾ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਰੱਖਦੇ ਹੋਏ ਇਹਨਾਂ ਦੀ ਰੇਂਜ ਘੱਟ ਕੀਤੀ ਜਾਵੇਗੀ।