ਚੰਡੀਗੜ੍ਹ, 23 ਦਸੰਬਰ 2023: ਪੰਜਾਬ ਵਿੱਚ ਕੋਰੋਨਾ (Corona) ਦੇ ਨਵੇਂ ਰੂਪ JN.1 ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ। ਸਾਵਧਾਨੀ ਦੇ ਤੌਰ ‘ਤੇ ਸਿਹਤ ਵਿਭਾਗ ਨੇ ਹਸਪਤਾਲਾਂ ਅਤੇ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਸਬੰਧੀ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ।
ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਕੋਵਿਡ ਨੂੰ ਫੈਲਣ ਤੋਂ ਰੋਕਣ ਲਈ ਢੁੱਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਐਡਵਾਈਜ਼ਰੀ ਮੁਤਾਬਕ ਹੁਣ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣਾ ਜ਼ਰੂਰੀ ਹੋਵੇਗਾ। ਹਸਪਤਾਲਾਂ ਵਿੱਚ ਡਾਕਟਰਾਂ, ਪੈਰਾ ਮੈਡੀਕਲ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਲਾਜ਼ਮੀ ਤੌਰ ‘ਤੇ ਮਾਸਕ ਪਹਿਨਣੇ ਹੋਣਗੇ। ਮਰੀਜ਼ਾਂ ਅਤੇ ਉਨ੍ਹਾਂ ਦੇ ਸੇਵਾਦਾਰਾਂ ਨੂੰ ਲਾਜ਼ਮੀ ਤੌਰ ‘ਤੇ ਮਾਸਕ ਪਹਿਨਣੇ ਹੋਣਗੇ ਅਤੇ ਹੋਰ ਸਾਵਧਾਨੀਆਂ ਦੀ ਪਾਲਣਾ ਕਰਨੀ ਪਵੇਗੀ।
ਜੇਕਰ ਤੁਸੀਂ ਬਿਮਾਰ ਮਹਿਸੂਸ ਕਰ ਰਹੇ ਹੋ ਅਤੇ ਬੁਖਾਰ, ਖਾਂਸੀ, ਸਾਹ ਲੈਣ ਵਿੱਚ ਮੁਸ਼ਕਲ ਹੈ, ਤਾਂ ਡਾਕਟਰ ਦੀ ਸਲਾਹ ਲਓ। ਡਾਕਟਰ ਕੋਲ ਜਾਣ ਵੇਲੇ ਆਪਣੇ ਮੂੰਹ ਅਤੇ ਨੱਕ ਨੂੰ ਢੱਕਣ ਲਈ ਮਾਸਕ ਪਾਓ। ਡਾਕਟਰ ਦੀ ਸਲਾਹ ‘ਤੇ ਟੈਸਟ (Corona) ਕਰਵਾਓ ਅਤੇ ਆਪਣੇ ਹੱਥਾਂ ਨਾਲ ਅੱਖਾਂ, ਨੱਕ ਅਤੇ ਮੂੰਹ ਨੂੰ ਛੂਹਣ ਤੋਂ ਬਚੋ। ਜਨਤਕ ਥਾਵਾਂ ‘ਤੇ ਨਾ ਥੁੱਕੋ। ਕਿਸੇ ਵੀ ਕਿਸਮ ਦੀ ਡਾਕਟਰੀ ਸਲਾਹ ਲਈ, ਮੈਡੀਕਲ ਹੈਲਪਲਾਈਨ 104 ‘ਤੇ ਸੰਪਰਕ ਕਰੋ।