July 5, 2024 1:03 am
Speaker Kultar Sandhawan

ਹੰਗਾਮੇ ਦੇ ਚੱਲਦਿਆਂ ਸਪੀਕਰ ਕੁਲਤਾਰ ਸੰਧਵਾਂ ਨੇ ਕਾਂਗਰਸ ਦੇ ਵਿਧਾਇਕਾਂ ਨੂੰ ਸਦਨ ਤੋਂ ਕੀਤਾ ਬਾਹਰ

ਚੰਡੀਗੜ੍ਹ 27 ਸਤੰਬਰ 2022: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਨੇ ਜੰਮ ਕੇ ਹੰਗਾਮਾ ਕੀਤਾ | ਇਸ ਦੌਰਾਨ ਸਪੀਕਰ ਕੁਲਤਾਰ ਸੰਧਵਾਂ ਦੇ ਵਾਰ- ਵਾਰ ਕਹਿਣ ‘ਤੇ ਬਾਵਜੂਦ ਵੀ ਕਾਂਗਰਸੀ ਵਿਧਾਇਕ ਸਦਨ ਵਿੱਚ ਨਾਅਰੇਬਾਜ਼ੀ ਕਰਦੇ ਰਹੇ | ਇਸਦੇ ਚੱਲਦੇ ਸਪੀਕਰ ਸੰਧਵਾਂ ਨੇ ਕਾਂਗਰਸੀ ਵਿਧਾਇਕਾਂ ਨੂੰ ਇੱਕ ਦਿਨ ਲਈ ਮੁਅੱਤਲ ਕਰ ਦਿੱਤਾ ਹੈ | ਇਸਦੇ ਨਾਲ ਹੀ ਹੰਗਾਮੇ ਦੇ ਦੌਰਾਨ ਸਦਨ ਦੀ ਕਾਰਵਾਈ 10 ਮਿੰਟ ਲਈ ਫਿਰ ਤੋਂ ਮੁਲਤਵੀ ਕੀਤੀ ਗਈ ਹੈ |