July 2, 2024 7:29 pm
Lok Sabha

ਮਹਿੰਗਾਈ ਤੇ ਜੀਐਸਟੀ ਮੁੱਦੇ ‘ਤੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ

ਚੰਡੀਗੜ੍ਹ 19 ਜੁਲਾਈ 2022: ਸੰਸਦ ਦੇ ਮੌਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇਸ ਦੌਰਾਨ ਦੇ ਸੰਸਦ ਮੈਂਬਰਾਂ ਨੇ ਮਹਿੰਗਾਈ, ਡੇਅਰੀ ਅਤੇ ਖਾਣ-ਪੀਣ ਦੀਆਂ ਵਸਤਾਂ ‘ਤੇ ਜੀਐਸਟੀ ਲਗਾਉਣ ਅਤੇ ਅਗਨੀਪਥ ਯੋਜਨਾ ਨੂੰ ਵਾਪਸ ਲੈਣ ਦੇ ਮੁੱਦੇ ‘ਤੇ ਜ਼ਬਰਦਸਤ ਹੰਗਾਮਾ ਹੋਇਆ |

ਸੰਸਦ ਦੇ ਦੋਵਾਂ ਸਦਨਾਂ ਵਿੱਚ ਮਹਿੰਗਾਈ ਅਤੇ ਜੀਐਸਟੀ ਦਰ ਵਿੱਚ ਵਾਧੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ । ਇਸ ਦੌਰਾਨ ਵਧਦੇ ਹੰਗਾਮੇ ਦੇ ਮੱਦੇਨਜ਼ਰ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ| ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਮਹਿੰਗਾਈ ਦੇ ਮੁੱਦੇ ‘ਤੇ ਸੰਸਦ ਕੰਪਲੈਕਸ ‘ਚ ਪ੍ਰਦਰਸ਼ਨ ਕੀਤਾ।