July 7, 2024 6:01 pm
Kapurthala Central Jail

ਕਪੂਰਥਲਾ ਕੇਂਦਰੀ ਜੇਲ੍ਹ ‘ਚ ਅਚਨਚੇਤ ਤਲਾਸ਼ੀ ਦੌਰਾਨ 2 ਮੋਬਾਈਲ ਫ਼ੋਨ, ਸਿਮ ਕਾਰਡ ਤੇ ਨਸ਼ੀਲਾ ਪਦਾਰਥ ਬਰਾਮਦ

ਚੰਡੀਗੜ੍ਹ 30 ਦਸੰਬਰ 2022: ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਦੀ ਬਰਾਮਦਗੀ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਪਰ ਹਰ ਵਾਰ ਸਰਕਾਰ ਵੱਲੋਂ ਇਹ ਦਾਅਵੇ ਕੀਤੇ ਜਾਂਦੇ ਹਨ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਪਹਿਲਾਂ ਨਾਲੋਂ ਵੱਧ ਸਖ਼ਤੀ ਕੀਤੀ ਗਈ ਹੈ, ਪਰ ਇਨ੍ਹਾਂ ਦਾਅਵਿਆਂ ਦੀ ਉਸ ਵੇਲੇ ਪੋਲ ਖੁੱਲ੍ਹ ਜਾਂਦੀ ਹੈ | ਇੱਕ ਵਾਰ ਫਿਰ ਕਪੂਰਥਲਾ ਜੇਲ੍ਹ ਵਿੱਚੋਂ ਕੁਝ ਮੋਬਾਈਲ ਫ਼ੋਨ ਬਰਾਮਦ ਹੋਏ ਹਨ, ਹਾਲਾਂਕਿ ਇਹ ਜੇਲ੍ਹ ਅਕਸਰ ਹੀ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ ਕਿਉਂਕਿ ਇਸ ਜੇਲ੍ਹ ਵਿੱਚ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਕਪੂਰਥਲਾ ਕੇਂਦਰੀ ਜੇਲ੍ਹ (Kapurthala Central Jail) ਵਿੱਚ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ 2 ਮੋਬਾਈਲ ਫ਼ੋਨ, 1 ਸਿਮ ਕਾਰਡ, 2 ਬੈਟਰੀਆਂ ਅਤੇ 1 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਜਿਸ ਦੇ ਸਬੰਧ ਵਿੱਚ ਜੇਲ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਕਪੂਰਥਲਾ ਵਿਖੇ 3 ਕੈਦੀਆਂ ਖ਼ਿਲਾਫ਼ 52-ਏ ਜੇਲ ਐਕਟ ਤਹਿਤ 3 ਵੱਖ-ਵੱਖ ਮਾਮਲੇ ਦਰਜ ਕੀਤੇ ਹਨ।