July 5, 2024 12:32 am
NCB

NCB ਤੇ ਭਾਰਤੀ ਜਲ ਫੌਜ ਵੱਲੋਂ ਸਾਂਝੇ ਅਭਿਆਨ ਦੌਰਾਨ 3300 ਕਿੱਲੋ ਤੋਂ ਵੱਧ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ, ਪੰਜ ਗ੍ਰਿਫਤਾਰ

ਚੰਡੀਗੜ੍ਹ, 27 ਫਰਵਰੀ 2024: ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਭਾਰਤੀ ਜਲ ਫੌਜ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਨਾਲ ਮੰਗਲਵਾਰ ਨੂੰ ਅਰਬ ਸਾਗਰ ਵਿੱਚ ਅੰਤਰਰਾਸ਼ਟਰੀ ਸਮੁੰਦਰੀ ਸੀਮਾ ਰੇਖਾ (IMBL) ਦੇ ਨਾਲ ਇੱਕ ਸੰਯੁਕਤ ਆਪ੍ਰੇਸ਼ਨ ਕੀਤਾ। ਇਸ ਦੌਰਾਨ ਇੱਕ ਈਰਾਨੀ ਕਿਸ਼ਤੀ ਨੂੰ ਰੋਕਿਆ ਗਿਆ ਅਤੇ ਉਸ ਦੇ ਚਾਲਕ ਦਲ ਦੇ ਪੰਜ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਅਧਿਕਾਰੀਆਂ ਨੂੰ ਸ਼ੱਕ ਹੈ ਕਿ ਇਹ ਸਾਰੇ ਈਰਾਨ ਅਤੇ ਪਾਕਿਸਤਾਨ ਦੇ ਹੋ ਸਕਦੇ ਹਨ। ਇਨ੍ਹਾਂ ਕੋਲੋਂ ਹਜ਼ਾਰਾਂ ਕਰੋੜ ਰੁਪਏ ਦੀ 3300 ਕਿੱਲੋ ਤੋਂ ਵੱਧ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ ਹੈ |

ਏਜੰਸੀ (NCB)ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐਨਸੀਬੀ ਅਤੇ ਹੋਰ ਏਜੰਸੀਆਂ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਦੇਸ਼ ਵਿੱਚ ਸਮੁੰਦਰ ‘ਚ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ ਹੈ | ਐਨਸੀਬੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਸ ਕੋਲੋਂ ਕੋਈ ਵੀ ਕੌਮੀਅਤ ਦਸਤਾਵੇਜ਼ ਬਰਾਮਦ ਨਹੀਂ ਹੋਇਆ ਹੈ।