ਚੰਡੀਗੜ੍ਹ, 30 ਜਨਵਰੀ 2023: ਪੰਜਾਬ ਪੁਲਿਸ ਵਲੋਂ ਡਰੱਗ ਮਾਫੀਆ ਖ਼ਿਲਾਫ਼ ਵਿਧੀ ਮੁਹਿੰਮ ਦੇ ਤਹਿਤ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ 257 ਨਸ਼ਾ ਤਸਕਰਾਂ (Drug Smugglers) ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਨੇ 16 ਕਿੱਲੋ ਤੋਂ ਵੱਧ ਨਸ਼ੀਲੇ ਪਦਾਰਥ ਅਤੇ 6 ਕਿੱਲੋ ਤੋਂ ਵੱਧ ਅਫੀਮ ਬਰਾਮਦ ਕੀਤੀ ਹੈ | ਇਨ੍ਹਾਂ ਨਸ਼ਾ ਤਸਕਰਾਂ ਤੋਂ 11 ਲੱਖ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਹੈ | ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਜਲਦ ਹੀ ਪੰਜਾਬ ਵਿੱਚੋਂ ਨਸ਼ਿਆਂ ਦੀਆਂ ਜੜ੍ਹਾਂ ਪੁੱਟ ਦਿੱਤੀਆਂ ਜਾਣਗੀਆਂ |
ਜਨਵਰੀ 20, 2025 2:20 ਪੂਃ ਦੁਃ