Site icon TheUnmute.com

ਪਟਿਆਲਾ ਜੀ.ਆਰ.ਪੀ ਰੇਲਵੇ ਪੁਲਿਸ ਵੱਲੋਂ ਚੈਕਿੰਗ ਦੌਰਾਨ ਡੇਢ ਕਿੱਲੋ ਅਫੀਮ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

Patiala GRP railway police

ਪਟਿਆਲਾ 20 ਸਤੰਬਰ 2022: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਚੇਨ ਨੂੰ ਜੜ੍ਹ ਤੋਂ ਪੁੱਟਣ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਣ ਦੇ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ | ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਇਨ੍ਹਾਂ ਆਦੇਸ਼ਾਂ ਨੂੰ ਮੁੱਖ ਰੱਖਦਿਆਂ ਵੱਖ ਵੱਖ ਥਾਂਵਾਂ ‘ਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਸਰਚ ਅਭਿਆਨ ਚਲਾਏ ਜਾ ਰਹੇ ਹਨ |

ਇਸੇ ਕੜੀ ਹੇਠ ਪਟਿਆਲਾ ਦੀ ਥਾਣਾ ਜੀ.ਆਰ.ਪੀ ਰੇਲਵੇ ਪੁਲਿਸ (Patiala GRP railway police) ਵੱਲੋਂ ਰਾਜਪੁਰਾ ਦੇ ਰੇਲਵੇ ਸਟੇਸ਼ਨ ਦੀ ਕੀਤੀ ਜਾ ਰਹੀ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਡੇਢ ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ |

ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਪਟਿਆਲਾ ਤੇ ਜੀ.ਆਰ.ਪੀ ਰੇਲਵੇ ਪੁਲਿਸ (Patiala GRP railway police) ਦੇ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਰੇਲਵੇ ਪੁਲਿਸ ਵੱਲੋਂ ਹਰ ਰੋਜ਼ ਜਿੱਥੇ ਪਟਿਆਲਾ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਜਾਂਦੀ ਹੈ | ਉਥੇ ਹੀ ਰਾਜਪੁਰਾ ਸਟੇਸ਼ਨ ‘ਤੇ ਵੀ ਪੁਲਿਸ ਵੱਲੋਂ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਕ ਵਿਅਕਤੀ ਨੂੰ ਸ਼ੱਕ ਪੈਣ ਤੇ ਜਦੋਂ ਉਸ ਦੀ ਤਲਾਸ਼ੀ ਕੀਤੀ ਗਈ ਤਾਂ ਉਸਦੇ ਕੋਲੋਂ ਡੇਢ ਕਿਲੋ ਅਫੀਮ ਬਰਾਮਦ ਕੀਤੀ ਗਈ ਹੈ |

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਵਿਅਕਤੀ ਰਾਜਸਥਾਨ ਦਾ ਰਹਿਣ ਵਾਲਾ ਹੈ ਅਤੇ ਪੁਲਿਸ ਪਾਰਟੀ ਵੱਲੋਂ ਇਸ ਵਿਅਕਤੀ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੇ ਅਧੀਨ ਮਾਮਲਾ ਦਰਜ ਕਰ ਕੇ ਇਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ |

Exit mobile version