ਪ੍ਰਦਰਸ਼ਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈਟੀਓ ਸਮੇਤ ਕਈ ਵਿਧਾਇਕਾਂ ਨੂੰ ਹਿਰਾਸਤ ‘ਚ ਲਿਆ

Harpal Singh Cheema

ਚੰਡੀਗੜ੍ਹ 27 ਫਰਵਰੀ 2023: ਚੰਡੀਗੜ੍ਹ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema), ਮੰਤਰੀ ਲਾਲਚੰਦ ਕਟਾਰੂਚੱਕ ਅਤੇ ਹਰਭਜਨ ਸਿੰਘ ਈਟੀਓ ਸਮੇਤ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਤੇ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦਰਅਸਲ, ਅੱਜ ਆਮ ਆਦਮੀ ਪਾਰਟੀ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਖ਼ਿਲਾਫ਼ ਦੇਸ਼ ਭਰ ਵਿੱਚ ਪ੍ਰਦਰਸ਼ਨ ਕਰ ਰਹੀ ਹੈ।

ਇਸ ਸਬੰਧ ਵਿੱਚ ਅੱਜ ਪੰਜਾਬ ਦੇ ਕੈਬਿਨਟ ਮੰਤਰੀ ਅਤੇ ਵਿਧਾਇਕ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਗਏ ਸਨ , ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਅਤੇ ਮੰਤਰੀਆਂ ਵਿਚਾਲੇ ਝੜੱਪ ਵੀ ਹੋਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।