Site icon TheUnmute.com

ਭਾਜਪਾ ਦੇ ਅੱਠ ਸਾਲਾਂ ਦੇ ਸ਼ਾਸਨ ਦੌਰਾਨ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦੇ ਮਾਮਲਿਆਂ ‘ਚ ਤਿੰਨ ਗੁਣਾ ਵਾਧਾ ਹੋਇਆ: ਮਾਲਵਿੰਦਰ ਕੰਗ

Malvinder Singh Kang

ਚੰਡੀਗੜ੍ਹ 20 ਦਸੰਬਰ 2022: ‘ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ (Malvinder Singh Kang) ਨੇ ਟਵੀਟ ਕਰਦਿਆਂ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਮਾਲਵਿੰਦਰ ਕੰਗ ਨੇ ਕਿਹਾ ਕਿ ‘ਸਬਕਾ ਸਾਥ, ਸਬ ਕਾ ਵਿਕਾਸ’ ਦਾ ਨਾਅਰਾ ਦੇਣ ਵਾਲੀ ਭਾਜਪਾ ਦੇ ਅੱਠ ਸਾਲਾਂ ਦੇ ਸ਼ਾਸਨ ਦੌਰਾਨ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦੇ ਮਾਮਲਿਆਂ ਵਿੱਚ ਤਿੰਨ ਗੁਣਾ ਵਾਧਾ ਹੋਇਆ ਹੈ।

ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਨੂੰ ਮਜ਼ਦੂਰਾਂ ਦੀ ਦੁਰਦਸ਼ਾ ‘ਤੇ ਸ਼ਰਮ ਆਉਣੀ ਚਾਹੀਦੀ ਹੈ। ਕੀ ਇਹ ਤੁਹਾਡਾ ‘ਸਬਕਾ ਸਾਥ, ਸਬਕਾ ਵਿਕਾਸ’ ਸੀ? ਗਰੀਬ ਮਜ਼ਦੂਰ ਖੁਦਕੁਸ਼ੀਆਂ ਕਰਨ ਲਈ ਮਜਬੂਰ ਹਨ। ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ‘ਸਬਕਾ ਸਾਥ, ਸਬਕਾ ਵਿਕਾਸ’ ਦਾ ਨਾਅਰਾ ਦਿੱਤਾ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੇ ਸਾਰੇ ਟੀਚਿਆਂ ਦੀ ਪ੍ਰਾਪਤੀ ਲਈ ਸਬਕਾ ਸਾਥ, ਸਬਕਾ ਵਿਸ਼ਵਾਸ, ਸਬਕਾ ਵਿਕਾਸ ਅਤੇ ਸਾਰਿਆਂ ਦਾ ਯਤਨ ਬਹੁਤ ਜ਼ਰੂਰੀ ਹੈ।

Exit mobile version