India-Australia

ਭਾਰਤ-ਆਸਟ੍ਰੇਲੀਆ ਵਿਸ਼ਵ ਕੱਪ ਦੇ ਫਾਈਨਲ ਮੈਚ ਦੌਰਾਨ PM ਮੋਦੀ, ਆਸਟਰੇਲੀਆ ਦੇ ਡਿਪਟੀ PM ਸਮੇਤ ਇਹ ਹਸਤੀਆਂ ਪਹੁੰਚਣਗੀਆਂ

ਚੰਡੀਗੜ੍ਹ, 18 ਨਵੰਬਰ, 2023: ਭਾਰਤ-ਆਸਟ੍ਰੇਲੀਆ (India-Australia) ਵਿਸ਼ਵ ਕੱਪ ਦਾ ਫਾਈਨਲ ਐਤਵਾਰ ਨੂੰ ਦੁਪਹਿਰ 2 ਵਜੇ ਤੋਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਫੈਡਰੇਸ਼ਨ ਆਫ ਹੋਟਲ ਐਂਡ ਰੈਸਟੋਰੈਂਟ ਐਸੋਸੀਏਸ਼ਨ ਆਫ ਗੁਜਰਾਤ ਦੇ ਪ੍ਰਧਾਨ ਨਰਿੰਦਰ ਸੋਮਾਨੀ ਮੁਤਾਬਕ ਦੁਬਈ, ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਤੋਂ ਵੀ ਪ੍ਰਸ਼ੰਸਕ ਅਹਿਮਦਾਬਾਦ ਪਹੁੰਚ ਚੁੱਕੇ ਹਨ। ਸ਼ਹਿਰ ਵਿੱਚ ਤਿੰਨ ਅਤੇ ਪੰਜ ਤਾਰਾ ਹੋਟਲਾਂ ਵਿੱਚ 5,000 ਕਮਰੇ ਹਨ। ਮੈਚ ਦੇਖਣ ਲਈ ਬਾਹਰੋਂ 30 ਤੋਂ 40 ਹਜ਼ਾਰ ਦਰਸ਼ਕਾਂ ਦੇ ਪਹੁੰਚਣ ਦੀ ਉਮੀਦ ਹੈ।

ਇਸ ਮੈਚ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਹੋਣਗੇ। ਆਸਟਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਰਿਚਰਡ ਮਾਰਲਸ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ 8 ਸੂਬਿਆਂ ਦੇ ਮੁੱਖ ਮੰਤਰੀਆਂ ਸਮੇਤ 100 ਵੀਵੀਆਈਪੀ ਵੀ ਸਟੇਡੀਅਮ ਵਿੱਚ ਪਹੁੰਚਣਗੇ। ਮਸ਼ਹੂਰ ਹਸਤੀਆਂ ਅਤੇ ਬਾਲੀਵੁੱਡ ਸਿਤਾਰਿਆਂ ਤੋਂ ਇਲਾਵਾ ਪ੍ਰਮੁੱਖ ਕਾਰੋਬਾਰੀ ਵੀ ਮੌਜੂਦ ਹੋਣਗੇ। ਇਨ੍ਹਾਂ ਵਿੱਚ ਮੁਕੇਸ਼ ਅੰਬਾਨੀ, ਲਕਸ਼ਮੀ ਮਿੱਤਲ, ਗੌਤਮ ਅਡਾਨੀ, ਜਿੰਦਲ ਗਰੁੱਪ ਵਰਗੇ ਵੱਡੇ ਨਾਂ ਸ਼ਾਮਲ ਹਨ।

ਭਾਰਤੀ ਕਪਤਾਨ ਐੱਮਐੱਸ ਧੋਨੀ ਅਤੇ ਕਪਿਲ ਦੇਵ ਵੀ ਮੈਚ (India-Australia) ਦੇਖਣ ਅਹਿਮਦਾਬਾਦ ਪਹੁੰਚ ਸਕਦੇ ਹਨ। ਕਪਿਲ ਦੇਵ ਦੀ ਕਪਤਾਨੀ ਵਿੱਚ ਭਾਰਤ ਨੇ 1983 ਵਿੱਚ ਪਹਿਲਾ ਵਨਡੇ ਵਿਸ਼ਵ ਕੱਪ ਜਿੱਤਿਆ ਸੀ। ਇਸ ਤੋਂ ਬਾਅਦ 2011 ‘ਚ ਧੋਨੀ ਦੀ ਕਪਤਾਨੀ ‘ਚ ਭਾਰਤ ਨੇ ਦੂਜੀ ਵਾਰ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ। ਫਾਈਨਲ ਮੈਚ ਲਈ BCCI ਦੇ ਅਧਿਕਾਰੀ, ICC ਦੇ ਸੀਨੀਅਰ ਅਧਿਕਾਰੀ ਅਤੇ ਵੱਖ-ਵੱਖ ਰਾਜ ਸੰਘਾਂ ਦੇ ਮੈਂਬਰ ਵੀ ਨਰਿੰਦਰ ਮੋਦੀ ਸਟੇਡੀਅਮ ‘ਚ ਮੌਜੂਦ ਰਹਿਣਗੇ।

Scroll to Top