ਚੰਡੀਗੜ੍ਹ 27 ਫਰਵਰੀ 2023: ਪਾਕਿਸਤਾਨੀ ਤਸਕਰ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ। ਅੱਜ ਤਰਨ ਤਾਰਨ ਵਿਖੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਕੰਡਿਆਲੀ ਤਾਰ ਰਾਹੀਂ ਹੈਰੋਇਨ ਭਾਰਤੀ ਖੇਤਰ ‘ਚ ਸੁੱਟੀ ਗਈ। ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝੀ ਕਾਰਵਾਈ ਕੀਤੀ ਗਈ ਅਤੇ ਇਸ ਦੌਰਾਨ 2 ਕਿਲੋ 660 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 13 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਪੁਲੀਸ ਨੇ ਥਾਣਾ ਖੇਮਕਰਨ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦਸੰਬਰ 9, 2025 12:38 ਬਾਃ ਦੁਃ




