CI Gurdaspur

BSF ਅਤੇ CI ਗੁਰਦਾਸਪੁਰ ਦੇ ਸਾਂਝੇ ਸਰਚ ਅਭਿਆਨ ਦੌਰਾਨ ਖੇਤ ‘ਚੋਂ ਪਾਕਿਸਤਾਨੀ ਡਰੋਨ ਬਰਾਮਦ

ਚੰਡੀਗੜ੍ਹ, 24 ਅਪ੍ਰੈਲ 2023: ਕੌਮਾਂਤਰੀ ਸਰਹੱਦ ਤੋਂ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਬਰਾਮਦ ਹੋਇਆ ਹੈ, ਮਿਲੀ ਸੂਚਨਾ ਦੇ ਆਧਾਰ ‘ਤੇ ਬੀ.ਐਸ.ਐਫ ਅਤੇ ਸੀ.ਆਈ.ਗੁਰਦਾਸਪੁਰ (CI Gurdaspur) ਵਲੋਂ ਸਰਹੱਦੀ ਪਿੰਡ ਸ਼ਾਹਪੁਰ ਗੋਰਾਇਆ, ਜ਼ਿਲ੍ਹਾ ਗੁਰਦਾਸਪੁਰ ਦੇ ਕੋਲ ਇੱਕ ਸਾਂਝਾ ਸਰਚ ਅਭਿਆਨ ਚਲਾਇਆ ਗਿਆ।

ਸਰਚ ਅਭਿਆਨ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਗੋਰਾਇਆ ਦੇ ਖੇਤਾਂ ਵਿੱਚੋਂ ਇੱਕ ਡਰੋਨ (ਕਵਾਡਕਾਪਟਰ, ਡੀਜੇਆਈ ਮੈਟ੍ਰਿਸ 300 ਆਰਟੀਕੇ) ਬਰਾਮਦ ਹੋਇਆ। ਇਹ ਡਰੋਨ ਕਣਕ ਦੀ ਫ਼ਸਲ ਦੀ ਕਟਾਈ ਦੌਰਾਨ ਬਰਾਮਦ ਕੀਤਾ ਗਿਆ। ਬਰਾਮਦ ਕੀਤਾ ਗਿਆ ਡਰੋਨ ਬਿਲਕੁਲ ਉਹੀ ਹੈ ਜੋ ਰਾਤ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵਾਲ ਭੇਜਿਆ ਗਿਆ ਸੀ ਅਤੇ ਅੱਗੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਇਸ ਦਾ ਪਤਾ ਲਗਾ ਕੇ ਗੋਲੀਬਾਰੀ ਕੀਤੀ ਸੀ।

Scroll to Top