Site icon TheUnmute.com

ਭਾਰਤ-ਪਾਕਿਸਤਾਨ ਸਰਹੱਦ ਨੇੜੇ BSF ਤੇ ਪੁਲਿਸ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ 3.7 ਕਿੱਲੋ ਹੈਰੋਇਨ ਬਰਾਮਦ

India-Pakistan Border

ਤਰਨ ਤਾਰਨ, 24 ਜੁਲਾਈ 2023: ਭਾਰਤ-ਪਾਕਿਸਤਾਨ ਸਰਹੱਦ (India-Pakistan Border) ਨੇੜੇ ਬੀਐਸਐਫ ਅਤੇ ਪੁਲਿਸ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਬੀਤੀ ਰਾਤ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ, ਜਿਸ ਦਾ ਭਾਰ 3 ਕਿੱਲੋ 700 ਗ੍ਰਾਮ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖਾਲੜਾ ਵਿੱਚ ਬੀਓਪੀ ਰਾਜੋਕੇ ਅਧੀਨ ਪੈਂਦੇ ਇਲਾਕੇ ਵਿੱਚ ਬੀਐਸਐਫ ਅਤੇ ਪੰਜਾਬ ਪੁਲਿਸ ਦੇ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਇੱਕ ਪੈਕਟ ਹੈਰੋਇਨ ਬਰਾਮਦ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਡਿਵੀਜ਼ਨ ਭਿੱਖੀਵਿੰਡ ਦੇ ਡੀ.ਐਸ.ਪੀ. ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਅਤੇ ਬੀ.ਐਸ.ਐਫ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਸਰਪੰਚ ਮਹਿਤਾਬ ਸਿੰਘ ਪੁੱਤਰ ਬਾਜ ਸਿੰਘ ਵਾਸੀ ਰਾਜੋਕੇ ਦੇ ਖੇਤਾਂ ਵਿੱਚੋਂ 1 ਪੈਕਟ ਹੈਰੋਇਨ ਜਿਸ ਦਾ ਵਜ਼ਨ 3.7 ਕਿੱਲੋ ਹੈ, ਇਸ ਪੈਕੇਟ ਨੂੰ ਖੋਲ੍ਹਣ ‘ਤੇ ਉਸ ‘ਚੋਂ 3 ਕਿੱਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਹੈਰੋਇਨ ਕਿਸੇ ਡਰੋਨ ਤੋਂ ਡਿੱਗੀ ਹੋ ਸਕਦੀ ਹੈ | ਇਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Exit mobile version