July 7, 2024 6:27 am
Corona

ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 10,542 ਨਵੇਂ ਮਾਮਲੇ ਆਏ ਸਾਹਮਣੇ, ਐਕਟਿਵ ਕੇਸ 63 ਹਜ਼ਾਰ ਤੋਂ ਪਾਰ

ਚੰਡੀਗੜ੍ਹ,19 ਅਪ੍ਰੈਲ 2023: ਭਾਰਤ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ (Corona) ਦੇ ਨਵੇਂ ਮਾਮਲਿਆਂ ‘ਚ ਕਰੀਬ 38 ਫੀਸਦੀ ਦਾ ਵਾਧਾ ਹੋਇਆ ਹੈ। ਜਿੱਥੇ ਮੰਗਲਵਾਰ ਨੂੰ ਸੱਤ ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਸਨ, ਉੱਥੇ ਅੱਜ ਦਸ ਹਜ਼ਾਰ 542 ਮਾਮਲੇ ਸਾਹਮਣੇ ਆਏ ਹਨ। ਸਰਗਰਮ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਬੁੱਧਵਾਰ ਸਵੇਰ ਤੱਕ ਦੇਸ਼ ਵਿੱਚ 63 ਹਜ਼ਾਰ 562 ਕੋਰੋਨਾ ਮਰੀਜ਼ ਸਾਹਮਣੇ ਆ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਸੰਕਰਮਣ ਨਾਲ 38 ਜਣਿਆਂ ਦੀ ਮੌਤ ਹੋ ਗਈ ਹੈ। ਹੁਣ ਤੱਕ ਦੇਸ਼ ਵਿੱਚ ਕੋਰੋਨਾ (Corona) ਤੋਂ ਪ੍ਰਭਾਵਿਤ ਲੋਕਾਂ ਦੀ ਕੁੱਲ ਗਿਣਤੀ 4,48,45,401 ਹੋ ਗਈ ਹੈ। ਇਸ ਦੇ ਨਾਲ ਹੀ ਇਸ ਕਾਰਨ ਮਰਨ ਵਾਲਿਆਂ ਦੀ ਗਿਣਤੀ 5 ਲੱਖ 31 ਹਜ਼ਾਰ 190 ਤੱਕ ਪਹੁੰਚ ਗਈ ਹੈ। ਸਭ ਤੋਂ ਵੱਧ 11 ਮੌਤਾਂ ਕੇਰਲ ਵਿੱਚ ਹੋਈਆਂ ਹਨ।

ਮੌਜੂਦਾ ਸਮੇਂ ‘ਚ ਦੇਸ਼ ‘ਚ ਰੋਜ਼ਾਨਾ ਇਨਫੈਕਸ਼ਨ ਦੀ ਦਰ 4.47 ਫੀਸਦੀ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਦਰ 98.67 ਫੀਸਦੀ ਹੈ। ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਕੇ 4,42,50,649 ਹੋ ਗਈ ਹੈ, ਜਦੋਂ ਕਿ ਮੌਤ ਦਰ 1.18 ਫੀਸਦੀ ਦਰਜ ਕੀਤੀ ਗਈ ਹੈ। ਮੰਤਰਾਲੇ ਮੁਤਾਬਕ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਦੇਸ਼ ਵਿੱਚ ਹੁਣ ਤੱਕ ਕੋਵਿਡ ਵੈਕਸੀਨ ਦੀਆਂ 220.66 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।