Site icon TheUnmute.com

ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਮਰੀਜ਼ਾਂ ਦੀ ਗਿਣਤੀ ਚਾਰ ਹਜ਼ਾਰ ਤੋਂ ਪਾਰ, JN.1 ਵੇਰੀਐਂਟ ਦੇ ਪੰਜ ਕੇਸ ਦਰਜ

corona

ਚੰਡੀਗ੍ਹੜ, 25 ਦਸੰਬਰ 2023: ਦੇਸ਼ ‘ਚ ਕੋਰੋਨਾ (corona) ਵਾਇਰਸ (COVID-19) ਦੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ, ਦੇਸ਼ ਭਰ ਵਿੱਚ ਸਰਗਰਮ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 4054 ਤੱਕ ਪਹੁੰਚ ਗਈ ਹੈ। ਇੱਕ ਦਿਨ ਪਹਿਲਾਂ 3742 ਐਕਟਿਵ ਕੇਸ ਸਾਹਮਣੇ ਆਏ ਸਨ। ਸਿਹਤ ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਸਿਰਫ਼ ਇੱਕ ਮਰੀਜ਼ ਦੀ ਮੌਤ ਹੋਈ ਹੈ। ਕੋਵਿਡ-19 ਦੇ ਨਵੇਂ ਸਬ-ਵੇਰੀਐਂਟ – JN.1 – ਦੇ ਪੰਜ ਮਾਮਲੇ ਠਾਣੇ, ਮਹਾਰਾਸ਼ਟਰ ਤੋਂ ਸਾਹਮਣੇ ਆਏ ਹਨ।

ਸਿਹਤ ਮੰਤਰਾਲੇ ਦੇ ਅਨੁਸਾਰ, ਸਵੇਰੇ 8 ਵਜੇ ਅਪਡੇਟ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਕੇਰਲ ਵਿੱਚ ਸਭ ਤੋਂ ਵੱਧ ਐਕਟਿਵ ਕੇਸ ਪਾਏ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਇੱਥੇ 128 ਸਰਗਰਮ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਤਿੰਨ ਹਜ਼ਾਰ ਤੋਂ ਵੱਧ ਹੋ ਗਈ ਹੈ। ਇੱਕ ਨਵੇਂ ਮਰੀਜ਼ ਦੀ ਮੌਤ ਨਾਲ ਦੇਸ਼ ਭਰ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5,33,334 ਹੋ ਗਈ ਹੈ।

ਸਿਹਤ ਮੰਤਰਾਲੇ ਦੇ ਅਨੁਸਾਰ, ਨਵਾਂ ਰੂਪ ਤੇਜ਼ੀ ਨਾਲ ਫੈਲ ਰਿਹਾ ਹੈ, ਪਰ ਇਸ ਨਾਲ ਮਰੀਜ਼ ਗੰਭੀਰ ਰੂਪ ਵਿੱਚ ਬਿਮਾਰ ਨਹੀਂ ਹੋ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ 315 ਮਰੀਜ਼ ਕੋਰੋਨਾ (corona) ਸੰਕਰਮਣ ਤੋਂ ਠੀਕ ਹੋ ਗਏ ਹਨ। ਇਸ ਨਾਲ ਹੁਣ ਤੱਕ ਦੇਸ਼ ਭਰ ਵਿੱਚ 4.44 ਕਰੋੜ ਤੋਂ ਵੱਧ ਮਰੀਜ਼ ਕੋਰੋਨਾ ਸੰਕਰਮਣ ਤੋਂ ਮੁਕਤ ਹੋ ਚੁੱਕੇ ਹਨ। ਤੁਹਾਨੂੰ ਦੱਸ ਦਈਏ ਕਿ ਕੋਰੋਨਾ ਦੇ ਨਵੇਂ ਸਬ-ਵੇਰੀਐਂਟ JN.1 ਦਾ ਪਹਿਲਾ ਮਾਮਲਾ ਕੇਰਲ ਵਿੱਚ ਸਾਹਮਣੇ ਆਇਆ ਸੀ। ਮਹਾਰਾਸ਼ਟਰ ਦੇ ਠਾਣੇ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਨਵੇਂ ਰੂਪ ਦੇ ਪੰਜ ਮਾਮਲੇ ਸਾਹਮਣੇ ਆਏ ਹਨ।

Exit mobile version