22 ਅਕਤੂਬਰ 2024: ਅੱਜ ਪੰਜਾਬ ਦੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਕਰਵਾਈ ਜਾ ਰਹੀ ਹੈ। ਜਿਸ ਦੇ ਚਲਦੇ ਅੱਜ ਸਾਰੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਵੀ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਦੇ ਸਕੂਲਾਂ ਵਿੱਚ ਸ਼ਿਰਕਤ ਕੀਤੀ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਪੇ-ਅਧਿਆਪਕ ਮਿਲਣੀ’ ਦੌਰਾਨ ਨੰਗਲ ‘ਚ ਲੜਕਿਆਂ ਦੇ ਸਰਕਾਰੀ ਸਕੂਲ ਪਹੁੰਚੇ, ਦੱਸ ਦੇਈਏ ਕਿ CM ਮਾਨ ਨੰਗਲ ਦੇ ਸਕੂਲ ਵਿਚ ਮਾਪੇ ਅਧਿਆਪਕ ਮਿਲਣੀ ਵਿਚ ਹਾਜਰ ਹੋਏ ਜਿਥੇ CM ਮਾਨ ਦੇ ਵਲੋਂ ਵਿਦਿਆਰਥਣਾਂ ਦੇ ਨਾਲ ਖੁੱਲ ਕੇ ਗੱਲਬਾਤ ਕੀਤੀ ਗਈ| ਇਸ ਮੌਕੇ CM ਮਾਨ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ MP ਮਾਲਵਿੰਦਰ ਕੰਗ ਵੀ ਉਹਨਾਂ ਦੇ ਨਾਲ ਮੌਜੂਦ ਰਹੇ | ਦੱਸ ਦੇਈਏ ਕਿ ਜਿੱਥੇ ਸਕੂਲ ਦੀਆਂ ਵਿਦਿਆਰਥਣਾਂ ਦੇ ਵੱਲੋਂ CM ਮਾਨ ਦੇ ਨਾਲ ਗੱਲਬਾਤ ਕੀਤੀ ਗਈ, ਉਥੇ ਹੀ ਬੱਚਿਆਂ ਦੇ ਮਾਪਿਆਂ ਵੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ |