July 5, 2024 2:00 am
BSF

ਕੌਮਾਂਤਰੀ ਸਰਹੱਦ ‘ਤੇ BSF ਤੇ ਪੰਜਾਬ ਪੁਲਿਸ ਵੱਲੋਂ ਤਲਾਸ਼ੀ ਦੌਰਾਨ ਇੱਕ ਡਰੋਨ ਸਮੇਤ ਹੈਰੋਇਨ ਦੀ ਖੇਪ ਬਰਾਮਦ

ਚੰਡੀਗੜ੍ਹ, 06 ਨਵੰਬਰ 2023: ਪਾਕਿਸਤਾਨੀ ਡਰੋਨ ਨੇ ਇੱਕ ਵਾਰ ਫਿਰ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਹੈ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਤਲਾਸ਼ੀ ਦੌਰਾਨ ਡਰੋਨ ਨੂੰ ਜ਼ਬਤ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਤਲਾਸ਼ੀ ਦੌਰਾਨ ਡਰੋਨ ਨਾਲ ਬੰਨ੍ਹੀ ਲਗਭਗ 1.70 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਡਰੋਨ ਖੇਪ ਦੀ ਡਿਲਿਵਰੀ ਕਰਨ ਲਈ ਭਾਰਤੀ ਸਰਹੱਦ ‘ਤੇ ਆਇਆ ਸੀ।

ਬੀਐਸਐਫ (BSF) ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰੋਡਾਵਾਲੀ ਖੁਰਦ ਵਿੱਚ ਡਰੋਨ ਦੀ ਆਵਾਜਾਈ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ। ਤਲਾਸ਼ੀ ਦੌਰਾਨ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ ਹੋਇਆ। ਇਹ ਇੱਕ ਕਵਾਡ ਹੈਲੀਕਾਪਟਰ DJI Mavic 3 ਕਲਾਸਿਕ ਡਰੋਨ ਸੀ, ਜਿਸਦੀ ਵਰਤੋਂ ਪਾਕਿਸਤਾਨ ਤਸਕਰ ਭਾਰਤੀ ਸਰਹੱਦ ‘ਤੇ ਛੋਟੀਆਂ ਖੇਪਾਂ ਭੇਜਣ ਲਈ ਕਰਦੇ ਹਨ।