ਚੰਡੀਗੜ੍ਹ, 13 ਫਰਵਰੀ 2023: ਕਪੂਰਥਲਾ ਦੀ ਕੇਂਦਰੀ ਜੇਲ੍ਹ (Kapurthala Central Jail) ਵਿੱਚ ਮੋਬਾਈਲ ਅਤੇ ਇਤਰਾਜ਼ਯੋਗ ਸਮੱਗਰੀ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇੱਕ ਵਾਰ ਫਿਰ ਜੇਲ੍ਹ ਵਿੱਚੋਂ ਤਲਾਸ਼ੀ ਦੌਰਾਨ ਮੋਬਾਈਲ ਬਰਾਮਦ ਹੋਏ ਹਨ। ਪ੍ਰਾਪਤ ਜਾਣਕਰੀ ਅਨੁਸਾਰ ਕਪੂਰਥਲਾ ਦੀ ਕੇਂਦਰੀ ਜੇਲ ‘ਚ ਚਲਾਏ ਗਏ ਚੈਕਿੰਗ ਅਤੇ ਸਰਚ ਆਪਰੇਸ਼ਨ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ ‘ਚੋਂ 5 ਮੋਬਾਇਲ ਫੋਨ, 6 ਸਿਮ ਅਤੇ ਇਕ ਬੈਟਰੀ ਬਰਾਮਦ ਕੀਤੀ ਹੈ। ਜੇਲ੍ਹ ਪ੍ਰਬੰਧਕਾਂ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਇਸ ਦੀ ਸੂਚਨਾ ਜੇਲ੍ਹ ਅਤੇ ਥਾਣਾ ਕੋਤਵਾਲੀ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਹੈ । ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ 6 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਮਾਰਚ 29, 2026 10:50 ਬਾਃ ਦੁਃ




