Site icon TheUnmute.com

ਡੇਰਾ ਬਾਬਾ ਨਾਨਕ ‘ਚ ਫਸਲ ਦੀ ਵਾਢੀ ਤੋਂ ਬਾਅਦ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੂੰ 2 ਕਿੱਲੋ ਹੈਰੋਇਨ ਬਰਾਮਦ

Heroin

ਚੰਡੀਗੜ੍ਹ, 20 ਅਕਤੂਬਰ 2023: ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ‘ਚ ਪਿੰਡ ਹਰੂਵਾਲ ‘ਚ ਫਸਲ ਦੀ ਵਾਢੀ ਤੋਂ ਬਾਅਦ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੂੰ 2 ਕਿੱਲੋ ਹੈਰੋਇਨ (Heroin) ਬਰਾਮਦ ਹੋਈ ਹੈ । ਇਸ ਸਬੰਧੀ ਡੀਐਸਪੀ ਮਨਿੰਦਰਪਾਲ ਸਿੰਘ ਅਤੇ ਐਸਐਚਓ ਬਿਕਰਮ ਸਿੰਘ ਨੇ ਦੱਸਿਆ ਕਿ ਡੀਜੀਪੀ ਗੌਰਵ ਯਾਦਵ ਅਤੇ ਐਸਐਸਪੀ ਬਟਾਲਾ ਅਸ਼ਵਨੀ ਗੋਟਿਆਲ ਦੀਆਂ ਹਦਾਇਤਾਂ ’ਤੇ ਪੁਲੀਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਹਰੂਵਾਲ ਤੋਂ 15 ਕਿੱਲੋ ਹੈਰੋਇਨ ਬਰਾਮਦ ਹੋਈ ਸੀ ਅਤੇ ਇਸ ਸਬੰਧੀ ਪੁਲਿਸ ਨੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਉਕਤ ਹੈਰੋਇਨ (Heroin) ਤੋਂ ਇਲਾਵਾ 2 ਕਿਲੋ ਹੈਰੋਇਨ ਜੋ ਉਸ ਸਮੇਂ ਬਰਾਮਦ ਨਹੀਂ ਹੋਈ ਸੀ, ਉਸਦੀ ਪੁਲਿਸ ਵੱਲੋਂ ਇਲਾਕੇ ‘ਚ ਤਲਾਸ਼ੀ ਲਈ ਜਾ ਰਹੀ ਹੈ | ਅੱਜ ਪਿੰਡ ਹਰੂਵਾਲ ‘ਚ ਝੋਨੇ ਦੀ ਕਟਾਈ ਤੋਂ ਬਾਅਦ ਜਦੋਂ ਪੁਲਿਸ ਨੇ ਇੱਕ ਵਾਰ ਫਿਰ ਇਲਾਕੇ ‘ਚ ਸਰਚ ਅਭਿਆਨ ਚਲਾਇਆ ਤਾਂ ਪੁਲਿਸ ਨੂੰ ਇੱਕ ਖੇਤ ‘ਚੋਂ ਇੱਕ ਲਿਫਾਫਾ ਬਰਾਮਦ ਹੋਇਆ, ਜਿਸ ‘ਚੋਂ 2 ਕਿੱਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਹੈਰੋਇਨ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਹੈ।

Exit mobile version