ਕਪੂਰਥਲਾ ਮਾਡਰਨ ਜੇਲ੍ਹ ‘ਚ ਤਲਾਸ਼ੀ ਅਭਿਆਨ ਦੌਰਾਨ ਮੋਬਾਇਲ ਫੋਨ ਤੇ ਹੋਰ ਪਾਬੰਦੀਸ਼ੁਦਾ ਸਮਾਨ ਬਰਾਮਦ

Kapurthala

ਚੰਡੀਗੜ੍ਹ, 4 ਮਈ, 2024: ਕਪੂਰਥਲਾ (Kapurthala) ਮਾਡਰਨ ਜੇਲ੍ਹ ‘ਚ ਚਲਾਏ ਗਏ ਸਰਚ ਆਪਰੇਸ਼ਨ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ ‘ਚੋਂ 7 ਮੋਬਾਇਲ ਫੋਨ ਅਤੇ ਹੋਰ ਪਾਬੰਦੀਸ਼ੁਦਾ ਸਮਾਨ ਬਰਾਮਦ ਕੀਤਾ ਹੈ। ਜੇਲ੍ਹ ਪ੍ਰਸ਼ਾਸਨ ਨੇ ਸਾਰਾ ਸਮਾਨ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਜੇਲ ਪ੍ਰਸ਼ਾਸਨ ਅਤੇ ਕੋਤਵਾਲੀ ਪੁਲਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ 2 ਅਣਪਛਾਤੇ ਸਮੇਤ 4 ਜਣਿਆਂ ਖਿਲਾਫ 6 ਵੱਖ-ਵੱਖ ਐੱਫ.ਆਈ.ਆਰ. ਦਰਜ ਕੀਤੀ ਹੈ |

ਜੇਲ੍ਹ ਦੇ ਸਹਾਇਕ ਸੁਪਰਡੈਂਟ ਸਤਪਾਲ ਸਿੰਘ ਨੇ ਦੱਸਿਆ ਕਿ ਵਾਰਡ ਸੀ ਵਿੱਚ ਡਿਊਟੀ ’ਤੇ ਤਾਇਨਾਤ ਵਾਰਡਨ ਰਾਹੁਲ ਸ਼ਰਮਾ ਨੇ ਦੇਖਿਆ ਕਿ ਪਿਕਸ ਮਸ਼ੀਨ ਦੇ ਪਿਛਲੇ ਪਾਸੇ ਦੇ ਢੱਕਣ ਦੇ ਪੇਚ ਖੁੱਲ੍ਹੇ ਹੋਏ ਸਨ। ਜਦੋਂ ਮਸ਼ੀਨ ਦਾ ਪਿਛਲਾ ਢੱਕਣ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ ਇੱਕ ਮੋਬਾਈਲ ਫ਼ੋਨ, ਸਿਮ ਅਤੇ ਬੈਟਰੀ ਬਰਾਮਦ ਹੋਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।