RDF

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ RDF ਮੁੱਦੇ ‘ਤੇ ਮਤਾ ਪੇਸ਼

ਚੰਡੀਗੜ੍ਹ, 20 ਜੂਨ 2023: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ | ਇਸ ਦੌਰਾਨ ਅੱਜ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਵੱਲੋਂ ਲਗਾਤਾਰ 4 ਸੀਜ਼ਨਾਂ ਤੋਂ ਪੇਂਡੂ ਵਿਕਾਸ ਫੰਡ (RDF) ਦੇ 3622 ਕਰੋੜ ਰੁਪਏ ਨਾ ਦੇਣ ਦੇ ਮੁੱਦੇ ‘ਤੇ ਮਤਾ ਪੇਸ਼ ਕੀਤਾ ਹੈ ।

ਇਸਦੇ ਨਾਲ ਹੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਆਰਡੀਐਫ ਕੇਂਦਰ ਸਰਕਾਰ ਕੋਲ ਬਕਾਇਆ ਹੈ। ਇਸ ਕਾਰਨ ਪੰਜਾਬ ਦੇ ਪੇਂਡੂ ਵਿਕਾਸ ਕਾਰਜ ਠੱਪ ਹੋ ਰਹੇ ਹਨ । ਉਨ੍ਹਾਂ ਨੇ 3622 ਕਰੋੜ ਰੁਪਏ ਦੇ ਆਰਡੀਐਫ ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਕੋਲ ਪਹੁੰਚ ਕਰਨ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਿਛਲੇ 4 ਸੀਜ਼ਨਾਂ ਤੋਂ ਇਹ ਫੰਡ ਨਹੀਂ ਮਿਲਿਆ ਹੈ।

Scroll to Top