Site icon TheUnmute.com

ਰਾਜਪੁਰਾ ਵਿਖੇ CM ਭਗਵੰਤ ਮਾਨ ਦਾ ਦੌਰੇ ਦੌਰਾਨ ਲੋਕਾਂ ਵੱਲੋਂ ਭਰਵਾਂ ਸਵਾਗਤ, ਪਾਰਦਰਸ਼ੀ ਪ੍ਰਸ਼ਾਸਨ ਲਈ ਕੀਤਾ ਧੰਨਵਾਦ

Rajpura

ਰਾਜਪੁਰਾ (ਪਟਿਆਲਾ), 05 ਅਗਸਤ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰਾਜਪੁਰਾ (Rajpura) ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕਰਕੇ ਸੇਵਾਵਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਲੋਕਾਂ ਨੇ ਵਧੀਆ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ।

ਲੋਕਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਦੇ ਕੰਮ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਨਿਰਵਿਘਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਹਿਲੀ ਵਾਰ ਅਜਿਹਾ ਮੁੱਖ ਮੰਤਰੀ ਮਿਲਿਆ ਹੈ ਜੋ ਸੂਬਾ ਵਾਸੀਆਂ ਲਈ ਹਰ ਸਮੇਂ ਮੋਬਾਈਲ ’ਤੇ ਵੀ ਉਪਲਬੱਧ ਰਹਿੰਦਾ ਹੈ। ਇਸ ਦੌਰਾਨ ਡੀਐਸਪੀ ਦਫ਼ਤਰ ਵਿਖੇ ਇੱਕ ਬੀਬੀ ਸ਼ਿਕਾਇਤ ਦਰਜ ਕਰਵਾਉਣ ਆਈ ਸੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਦਖ਼ਲ ਦੇ ਕੇ ਕੇਸ ਦਰਜ ਕਰਵਾਇਆ ਹੈ। ਉਨ੍ਹਾਂ ਨੇ ਪੁਲਿਸ ਨੂੰ ਆਪਣੀਆਂ ਸੇਵਾਵਾਂ ਦੀਆਂ ਲੋੜਾਂ ਬਾਰੇ ਵੀ ਪੁੱਛਿਆ। ਇਸ ਦੌਰਾਨ ਮੁੱਖ ਮੰਤਰੀ ਨਾਲ ਤਸਵੀਰ ਖਿਚਵਾਉਣ ਵਾਲਿਆਂ ਦੀ ਭੀੜ ਲੱਗੀ ਰਹੀ।

ਇਸਦੇ ਨਾਲ ਹੀ ਲੋਕਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਜ਼ਮੀਨ ਦੀ ਰਜਿਸਟਰੀ ‘ਚ ਮਹਿਜ਼ 30 ਮਿੰਟ ਲੱਗਦੇ ਹਨ ਕਿਉਂਕਿ ਸਟਾਫ਼ ਬਹੁਤ ਸਹਿਯੋਗੀ ਅਤੇ ਮੱਦਦਗਾਰ ਹੈ। ਜਦੋਂ ਇੱਕ ਪਿੰਡ ਦੇ ਲੋਕਾਂ ਨੇ ਰੇਲਵੇ ਅੰਡਰ ਬ੍ਰਿਜ ਦੇ ਚਾਲੂ ਨਾ ਹੋਣ ਦੀ ਸ਼ਿਕਾਇਤ ਕੀਤੀ ਤਾਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਅੰਡਰ ਬ੍ਰਿਜ ਛੇਤੀ ਹੀ ਚਾਲੂ ਕਰ ਦਿੱਤਾ ਜਾਵੇਗਾ।

Exit mobile version