ਈ.ਡੀ.

ਤਾਜ਼ਾ ਖ਼ਬਰ : ਈ.ਡੀ ਵਲੋਂ ਛਾਪੇਮਾਰੀ ਕਰਨ ‘ਤੇ ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ

ਚੰਡੀਗੜ੍ਹ, 18 ਜਨਵਰੀ 2022 : ਈ.ਡੀ. ਨੇ ਪੰਜਾਬ ‘ਚ ਕਰੀਬ 10 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੱਛਮੀ ਬੰਗਾਲ ਦੀਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰਾਂ ‘ਚ ਵੀ ਈ.ਡੀ ਵਲੋਂ ਛਾਪੇਮਾਰੀ ਕੀਤੀ ਗਈ ਸੀ |

ਹੁਣ ਪੰਜਾਬ ‘ਚ ਵੀ ਈ.ਡੀ. ਦੀ ਵਰਤੋਂ ਕਰਕੇ ਕਾਂਗਰਸ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਵਿਚ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਤਾਂ ਅਜਿਹੇ ਛਾਪੇ ਲੋਕਤੰਤਰ ਲਈ ਠੀਕ ਨਹੀਂ ਹਨ। ਕੇਂਦਰ ਸਰਕਾਰ ਭਾਵੇਂ ਕਿੰਨਾ ਵੀ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਲਵੇ ਪਰ ਪੰਜਾਬੀ ਵੀ ਕਿਸੇ ਤੋਂ ਦਬਾਏ ਜਾਂ ਡਰਨ ਵਾਲੇ ਨਹੀਂ ਹਨ। ਅਸੀਂ ਪੂਰੀ ਹਿੰਮਤ ਨਾਲ ਹਰ ਚੁਣੌਤੀ ਦਾ ਸਾਹਮਣਾ ਕਰਾਂਗੇ।

Scroll to Top